50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਵਿਚ ਰੰਗੇ ਹੱਥੀਂ ਗਿ੍ਰਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈ ਕੋਰਟ ਤੋਂ ਅੱਜ ਵੀ ਕੋਈ ਰਾਹਤ ਨਹੀਂ ਮਿਲੀ। ਇਸ ਮਾਮਲੇ ਵਿਚ ਜ਼ਮਾਨਤ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਦਾਇਰ ਕੀਤੀ ਪਟੀਸ਼ਨ ’ਤੇ ਹਾਈ ਕੋਰਟ ਵਿਚ ਸੁਣਵਾਈ ਦੋ ਮਾਰਚ ਤਕ ਟਾਲ਼ ਦਿੱਤੀ ਗਈ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਸੁੰਦਰ ਸ਼ਾਮ ਅਰੋੜਾ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਨੂੰ ਲੈ ਕੇ ਜਨਵਰੀ ਵਿਚ ਜੋ ਦੂਜੀ ਐੱਫਆਈਆਰ ਦਰਜ ਕੀਤੀ ਗਈ ਹੈ ਉਸ ਵਿਚ ਹੁਣ ਤਕ ਕੀਤੀ ਗਈ ਕਾਰਵਾਈ ਬਾਰੇ ਅਗਲੀ ਸੁਣਵਾਈ ’ਤੇ ਜਾਣਕਾਰੀ ਦਿੱਤੀ ਜਾਵੇ। ਇਸ ਮਾਮਲੇ ਵਿਚ ਵਿਜੀਲੈਂਸ ਨੇ 15 ਅਕਤੂਬਰ ਨੂੰ 50 ਲੱਖ ਰੁਪਏ ਦਿੰਦੇ ਹੋਏ ਗਿ੍ਰਫਤਾਰ ਕੀਤਾ ਸੀ। ਗਿ੍ਰਫਤਾਰ ਤੋਂ ਬਾਅਦ ਉਨ੍ਹਾਂ ਨੇ ਮੁਹਾਲੀ ਦੀ ਟ੍ਰਾਇਲ ਕੋਰਟ ਤੋਂ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਸੀ ਜਿਸ ਨੂੰ ਕੋਰਟ ਨੇ ਖਾਰਜ ਕਰ ਦਿੱਤਾ ਸੀ। ਜਿਸ ਦੇ ਚਲਦੇ ਹੁਣ ਅਰੋੜਾ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਹੈ।






