ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਨਿਆਂ ਦੀ ਮੰਗ ਕਰ ਰਹੇ ਉਨ੍ਹਾਂ ਦੇ ਪਰਿਵਾਰ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਕੁਝ ਦਿਨ ਪਹਿਲਾਂ ਵੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀ ਮਿਲੀ ਸੀ। ਇਸ ਮਾਮਲੇ ਵਿਚ ਪੁਲਿਸ ਨੇ 14 ਸਾਲਾ ਮੁੰਡੇ ਨੂੰ ਕਾਬੂ ਕੀਤਾ ਹੈ। ਐੱਸਐੱਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਬੀਤੀ ਚਾਰ ਮਾਰਚ ਨੂੰ ਬਲਕੌਰ ਸਿੰਘ ਨੇ ਮਾਨਸਾ ਸਦਰ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਨੂੰ 18, 24, 26 ਤੇ 27 ਫਰਵਰੀ ਨੂੰ ਈ-ਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਨਾਲ ਹੀ ਫਿਰੌਤੀ ਵੀ ਮੰਗੀ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿਚ ਸਾਈਬਰ ਸੈੱਲ ਦੀ ਮਦਦ ਨਾਲ ਈਮੇਲ ਕਰਨ ਵਾਲੇ ਦਸਵੀਂ ਕਲਾਸ ਦੇ ਵਿਦਿਆਰਥੀ ਨੂੰ ਗਿ੍ਫਤਾਰ ਕਰ ਲਿਆ ਹੈ। ਮੁਲਜ਼ਮ ਮੁੰਡਾ ਮਜ਼ਦੂਰ ਪਰਿਵਾਰ ਨਾਲ ਸਬੰਧਤ ਹੈ। ਉਹ ਰਾਜਸਥਾਨ ਦੇ ਜੋਧਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਉਸ ਤੋਂ ਇਕ ਸਮਾਰਟਫੋਨ ਵੀ ਬਰਾਮਦ ਕੀਤਾ ਗਿਆ ਹੈ।






