ਬੀਐੱਸਐੱਫ ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸਥਿਤ ਬਾਰਡਰ ਆਬਜ਼ਰਵਿੰਗ ਪੋਸਟ (ਬੀਓਪੀ) ਰਾਜਾਤਾਲ ਨੇੜਿਓਂ ਇਕ ਬੰਗਲਾਦੇਸ਼ੀ ਘੁਸਪੈਠੀਏ ਨੂੰ ਗ੍ਰਿਫਤਾਰ ਕੀਤਾ ਹੈ। ਥਾਣਾ ਘਰਿੰਡਾ ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਦੀ ਪਛਾਣ ਸ਼ਮਸ਼ੁਦੀਨ ਪੁੱਤਰ ਕਬੀਰ ਅਹਿਮਦ ਵਾਸੀ ਪਿੰਡ ਪੁਰਬਾਹਾ ਦੁਰਗਾਪੁਰ ਵਜੋਂ ਕੀਤੀ ਹੈ ਜੋ ਬੰਗਲਾਦੇਸ਼ ਦੇ ਛਿਤਾਗੋਗ ਜ਼ਿਲ੍ਹੇ ਦੇ ਪਿੰਡ ਪੁਰਬਾਹਾ ਹੈ। ਬੀਐਸਐਫ ਕਮਾਂਡੈਂਟ ਕਾਦਿਰ ਖਾਨ ਨੇ ਥਾਣਾ ਘਰਿੰਡਾ ਦੀ ਪੁਲਿਸ ਨੂੰ ਦੱਸਿਆ ਕਿ ਬੀਐਸਐਫ ਦੇ ਜਵਾਨ ਵੀਰਵਾਰ ਰਾਤ ਰਾਜਾਤਲ ਬੀਓਪੀ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪਾਕਿਸਤਾਨ ਵਾਲੇ ਪਾਸਿਓਂ ਇਕ ਵਿਅਕਤੀ ਨੂੰ ਭਾਰਤੀ ਸਰਹੱਦ ਵਿਚ ਦਾਖਲ ਹੁੰਦੇ ਦੇਖ ਕੇ ਉਸ ਨੂੰ ਤੁਰੰਤ ਕਾਬੂ ਕਰ ਲਿਆ ਗਿਆ। ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵੀਹ ਰੁਪਏ ਪਾਕਿਸਤਾਨੀ ਕਰੰਸੀ, ਇਕ ਕੰਘੀ ਅਤੇ ਇੱਕ ਲਾਈਟਰ ਬਰਾਮਦ ਹੋਇਆ ਹੈ।






