ਪੁਲਿਸ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਅਤੇ ਉਸ ਦੇ ਸਮਰਥਕਾਂ ਦੀਆਂ ਗਤੀਵਿਧੀਆਂ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਅਤੇ ਪੰਜਾਬ ਦੇ ਸਰਹੱਦੀ ਇਲਾਕਿਆਂ ‘ਤੇ ਵੀ ਸਖ਼ਤੀ ਵਧਾ ਦਿੱਤੀ ਗਈ ਹੈ। ਸਾਰੇ ਐਂਟਰੀ ਪੁਆਇੰਟਾਂ ‘ਤੇ ਵਾਹਨਾਂ ਦੀ ਚੈਕਿੰਗ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਦੇ ਆਈਡੀ ਵੀ ਚੈੱਕ ਕੀਤੇ ਜਾ ਰਹੇ ਹਨ। ਕਿਸੇ ਵੀ ਤਰ੍ਹਾਂ ਦੇ ਸ਼ੱਕੀ ਲੋਕਾਂ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਹਨ। ਖਾਲਿਸਤਾਨੀ ਸਮਰਥਕਾਂ ਨੂੰ ਨਜ਼ਰਬੰਦ ਕਰਨ ਦੀਆਂ ਹਦਾਇਤਾਂ ਹਨ।






