ਆਪ੍ਰੇਸ਼ਨ ਅੰਮ੍ਰਿਤਪਾਲ ਤਹਿਤ ਪਟਿਆਲਾ ਜਿਲ੍ਹੇ ਵਿਚ ਹੁਣ ਤੱਕ ਨੌਂ ਨੌਜਵਾਨਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ, ਜਿਨਾਂ ਵਿਚੋਂ ਦੋ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਖ਼ਾਲਿਸਤਾਨੀ ਪੱਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਨ ਵਿੱਚ ਸ਼ੰਭੂ ਬਾਰਡਰ ’ਤੇ ਧਰਨੇ ਦਾ ਸੱਦਾ ਦੇਣ ਵਾਲੇ ਦੋ ਨੌਜਵਾਨਾਂ ਨੂੰ ਪਟਿਆਲਾ ਪੁਲਿਸ ਨੇ ਜੇਲ੍ਹ ਭੇਜ ਦਿੱਤਾ ਹੈ। ਇਨ੍ਹਾਂ ਨੌਜਵਾਨਾਂ ਵਿੱਚ ਇੱਕ ਮੁਲਜ਼ਮ ਨਵਦੀਪ ਜਲਖੇੜਾ ਵੀ ਸ਼ਾਮਲ ਹੈ ਜੋ ਕਿਸਾਨ ਅੰਦੋਲਨ ਦੌਰਾਨ ਜਲ ਤੋਪਾਂ ਅੱਗੇ ਖੜ੍ਹ ਕੇ ਪਾਣੀ ਦਾ ਸਾਹਮਣਾ ਕਰ ਰਿਹਾ ਸੀ। ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਨਵਦੀਪ ਆਪਣੇ ਇੱਕ ਸਾਥੀ ਅਤੇ ਕਰੀਬ 50 ਵਿਅਕਤੀਆਂ ਨਾਲ ਸ਼ੰਭੂ ਬਾਰਡਰ ’ਤੇ ਧਰਨੇ ਦੀ ਤਿਆਰੀ ਵਿੱਚ ਆਏ ਸਨ, ਪਰ ਪਟਿਆਲਾ ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪਟਿਆਲਾ ਪੁਲਿਸ ਨੇ ਅੰਮ੍ਰਿਤਪਾਲ ਦਾ ਸਮਰਥਨ ਕਰਨ ਵਾਲੇ ਕਰੀਬ 9 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।






