ਖਾਲਿਸਤਾਨ ਕਮਾਂਡੋ ਫੋਰਸ (KCF) ਦੇ ਚੀਫ ਪਰਮਜੀਤ ਸਿੰਘ ਪੰਜਵੜ ਦਾ ਸ਼ਨਿੱਚਰਵਾਰ ਲਾਹੌਰ ਵਿੱਚ ਕਤਲ ਕਰ ਦਿੱਤਾ ਗਿਆ ਹੈ। ਭਾਰਤੀ ਮੀਡੀਆ ਦੀ ਖ਼ਬਰਾਂ ਮੁਤਾਬਿਕ ਉਨ੍ਹਾਂ ਨੂੰ ਜੋਹਰ ਕਸਬੇ ਦੇ ਸਨਫਲਾਵਰ ਸੁਸਾਇਡੀ ਵਿੱਚ ਵੜ ਕੇ ਗੋਲੀਆਂ ਨਾਲ ਮਾਰਿਆ ਗਿਆ ਹੈ ਜਿਸ ਤੋਂ ਬਾਅਦ ਪੰਜਵੜ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਜਾਣਕਾਰੀ ਦੇ ਮੁਤਾਬਿਕ ਸ਼ਨਿੱਚਰਵਾਰ ਸਵੇਰ 6 ਵਜੇ ਬਾਈਕ ‘ਤੇ ਆਏ 2 ਲੋਕਾਂ ਨੇ ਉਨ੍ਹਾਂ ‘ਤੇ ਹਮਲਾ ਕੀਤਾ ਅਤੇ ਫਰਾਰ ਹੋ ਗਏ । ਹਾਲਾਂਕਿ ਇਸ ਖ਼ਬਰ ਦੀ ਪੁਸ਼ਟੀ ਪਾਕਿਸਤਾਨ ਮੀਡੀਆ ਵੱਲੋਂ ਨਹੀਂ ਕੀਤੀ ਗਈ ਹੈ, ਸਿਰਫ ਭਾਰਤੀ ਮੀਡੀਆ ਹੀ ਇਸ ਖ਼ਬਰ ਦਾ ਦਾਅਵਾ ਕਰ ਰਿਹਾ ਹੈ,ਇਸ ਤੋਂ ਇਲਾਵਾ ਨਿਊਜ਼ ਏਜੰਸੀ PTI ਵੀ ਪੰਜਵੜ ਦੀ ਮੌਤ ਦੀ ਪੁਸ਼ਟੀ ਨਹੀਂ ਕਰ ਰਹੀ ਹੈ। ਪੰਜਾਬ ਦੇ ਇੱਕ ਨਿਊਜ਼ ਪੋਰਟਲ ਜ਼ਰੂਰ ਪੰਜਵੜ ਦੀ ਮੌਕੇ ਵਾਰਦਾਤ ਵਾਲੀ ਫੋਟੋ ਨਾਲ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕਰ ਰਿਹਾ ਹੈ।
ਕੇਂਦਰ ਦੀ ਲਿਸਟ ਵਿੱਚ ਪੰਜਵੜ ਦਾ ਨਾਂ
ਪਰਮਜੀਤ ਸਿੰਘ ਪੰਜਵੜ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਝਬਾਲ ਥਾਣੇ ਦੇ ਤਹਿਤ ਆਉਂਦੇ ਪੰਜਵੜ ਪਿੰਡ ਦੇ ਰਹਿਣ ਵਾਲੇ ਸਨ । ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਲ 2020 ਵਿੱਚ 9 ਲੌਕਾਂ ਦੀ ਲਿਸਟ ਤਿਆਰ ਕੀਤੀ ਸੀ ਜਿਸ ਵਿੱਚ ਪਰਮਜੀਤ ਸਿੰਘ ਪੰਜਵੜ ਦਾ ਨਾਂ 8ਵੇਂ ਨੰਬਰ ‘ਤੇ ਸੀ । ਇਸ ਲਿਸਟ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਚੀਫ ਵਧਾਵਾ ਸਿੰਘ ਬੱਬਰ ਦਾ ਨਾਂ ਵੀ ਸੀ ਜੋ ਕਿ ਤਰਨਤਾਰਨ ਦੇ ਦਾਸੂਵਾਲ ਪਿੰਡ ਦੇ ਰਹਿਣ ਵਾਲੇ ਸਨ ।






