ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਲੇਰਕੋਟਲਾ ਜੰਗਲਾਤ ਰੇਂਜ ਵਿੱਚ ਤਾਇਨਾਤ ਬਲਾਕ ਜੰਗਲਾਤ ਅਫਸਰ ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ ਦਰੋਗੇ ਨੂੰ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮਾਂ ਖਿਲਾਫ ਇਹ ਕੇਸ ਸੰਗਰੂਰ ਜ਼ਿਲੇ ਦੇ ਪਿੰਡ ਕਾਤਰੋਂ ਦੇ ਗੁਰਜੀਤ ਸਿੰਘ ਵੱਲੋਂ ‘ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।





