ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਥਾਨਕ ਸਰਕਾਰਾ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜਰ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ । ਉਨ੍ਹਾਂ ਨੇ ਨਿੱਜੀ ਕਾਰਨਾਂ ਦੀ ਵਜ੍ਹਾ ਕਰਕੇ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਗਿਆ ਸੀ, ਮਨਜ਼ੂਰੀ ਦੇ ਲਈ ਹੁਣ ਰਾਜਪਾਲ ਨੂੰ ਭੇਜ ਦਿੱਤਾ ਗਿਆ ਹੈ। 31 ਮਈ ਨੂੰ ਦੁਪਹਿਰ 11 ਵਜੇ 2 ਕੈਬਨਿਟ ਮੰਤਰੀ ਸਹੁੰ ਚੁੱਕਣ ਜਾ ਰਹੇ ਹਨ, ਉਨ੍ਹਾਂ ਵਿੱਚ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਗੁਰਮੀਤ ਸਿੰਘ ਖੁੰਡਿਆ ਦਾ ਨਾਂ ਸਾਹਮਣੇ ਆ ਰਿਹਾ ਹੈ, ਜਲੰਧਰ ਲੋਕਸਭਾ ਜ਼ਿਮਨੀ ਚੋਣ ਜਿੱਤਣ ਤੋਂ ਦੋਆਬੇ ਹਲਕੇ ਨੂੰ ਬਲਕਾਰ ਸਿੰਘ ਨੂੰ ਮੰਤਰੀ ਬਣਾ ਕੇ ਇਨਾਮ ਦਿੱਤਾ ਜਾ ਰਿਹਾ ਹੈ ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁੰਡਿਆ ਨੂੰ ਵੀ ਮੰਤਰੀ ਬਣਾਇਆ ਜਾ ਰਿਹਾ ਹੈ, ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 3 ਕੈਬਨਿਟ ਵਿਸਤਾਰ ਵਿੱਚ ਉਨ੍ਹਾਂ ਦਾ ਹਰ ਵਾਰ ਨਾਂ ਸਾਹਮਣੇ ਆਉਂਦਾ ਸੀ ਪਰ ਉਹ ਰੇਸ ਤੋਂ ਬਾਹਰ ਹੋ ਜਾਂਦੇ ਸਨ। ਇਸ ਵਾਰ ਉਨ੍ਹਾਂ ਦੇ ਨਾਂ ‘ਤੇ ਪੱਕੀ ਮੋਹਰ ਲਾ ਦਿੱਤੀ ਗਈ ਹੈ।






