ਨਜ਼ਦੀਕੀ ਪਿੰਡ ਪਰਾਗਪੁਰ ਵਿਖੇ ਇਕ ਨੌਜਵਾਨ ਦੀ ਭੇਤਭਰੀ ਹਾਲਾਤ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੇ ਪਿਤਾ ਕੁਲਦੀਪ ਸਿੰਘ ਨੇ ਦੱਸਿਆ ਕਿ ਕੱਲ੍ਹ ਉਸ ਦੇ ਮੁੰਡੇ ਮਨੀਸ਼ ਕੁਮਾਰ ਦੀ ਤਬੀਅਤ ਅਚਾਨਕ ਖ਼ਰਾਬ ਹੋ ਗਈ ਸੀ। ਜਿਸ ਤੋਂ ਬਾਅਦ ਉਸ ਨੂੰ ਖ਼ੂਨ ਦੀ ਉਲਟੀ ਲੱਗੀ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਲਿਜਾਇਆ ਗਿਆ। ਜਿਸ ਦੀ ਰਸਤੇ ਵਿਚ ਹੀ ਮੌਤ ਹੋ ਗਈ। ਮਾਮਲੇ ਦੀ ਤਫ਼ਤੀਸ਼ ਕਰ ਰਹੇ ਏਐੱਸਆਈ ਸਤਬੀਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈਕੇ ਧਾਰਾ 174 ਦੀ ਕਾਰਵਾਈ ਕਰ ਦਿੱਤੀ ਹੈ। ਪੋਸਟਮਾਰਟਮ ਕਰਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਮਿ੍ਤਕ ਦਾ ਪਿਤਾ ਡੇਰਾਬੱਸੀ ਬੱਸ ਅੱਡੇ ਤੇ ਫੁੱਲ ਵੇਚਣ ਦਾ ਕੰਮ ਕਰਦਾ ਹੈ।
ਦੱਸਣਯੋਗ ਹੈ ਕਿ ਮਿ੍ਤਕ ਮਨੀਸ਼ ਕੁਮਾਰ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਕਰਨ ਦਾ ਆਦੀ ਸੀ। ਜਿਸ ਕਾਰਨ ਉਸ ਦੀ ਤਬੀਅਤ ਖਰਾਬ ਰਹਿੰਦੀ ਸੀ। ਦੱਸਣਯੋਗ ਹੈ ਕਿ ਨਸ਼ੇ ਦੀ ਓਵਰਡੋਸ ਕਾਰਨ ਮਨੀਸ਼ ਕੁਮਾਰ ਦੀ ਮੌਤ ਹੋ ਗਈ।






