ਡਾ. ਰਵਿੰਦਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਬਟਾਲਾ ਦੀ ਅਗਵਾਈ ‘ਚ ਸਿਵਲ ਹਸਪਤਾਲ ਬਟਾਲਾ ਵਿਖੇ ਸਮੂਹ ਸਟਾਫ਼ ਵੱਲੋਂ ਦੀਵਾਲੀ ਦਾ ਤਿਉਹਾਰ ਨਵ ਜਨਮੇ ਬੱਚਿਆਂ ਨਾਲ ਕੇਕ ਕੱਟ ਕੇ ਮਨਾਇਆ ਗਿਆ। ਇਸ ਮੌਕੇ ਨਵ ਜਨਮੇ ਬੱਚਿਆਂ ਨੂੰ ਗਰਮ ਕੱਪੜੇ ਵੰਡੇ ਗਏ। ਐੱਸਐੱਮਓ ਡਾਕਟਰ ਰਵਿੰਦਰ ਸਿੰਘ ਨੇ ਸਭ ਨੂੰ ਦੀਵਾਲੀ ਦੀ ਵਧਾਈ ਦਿੱਤੀ ਤੇ ਕਾਮਨਾ ਕੀਤੀ ਕਿ ਇਹ ਤਿਉਹਾਰ ਖੁਸ਼ੀਆਂ ਖੇੜਿਆਂ ਨਾਲ ਰੰਗਿਆ ਰਹੇ। ਡਾ. ਰਵਿੰਦਰ ਸਿੰਘ (ਬੱਚਿਆਂ ਦੇ ਮਾਹਿਰ) ਨੇ ਗਰੀਨ ਦੀਵਾਲੀ ਮਨਾਉਣ ਦੀ ਸਲਾਹ ਦਿੱਤੀ ਤੇ ਆਤੀਸ਼ਬਾਜੀ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਤੋਂ ਬੱਚਿਆਂ ਨੂੰ ਹੋਣ ਵਾਲੀ ਮੁਸ਼ਕਲਾਂ ‘ਤੇ ਉਨਾਂ੍ਹ ਦੇ ਬਚਾਅ ਬਾਰੇ ਦੱਸਿਆ ਗਿਆ। ਇਸ ਮੌਕੇ ‘ਤੇ ਡਾ. ਜਸਪਾਲ ਕੌਰ, ਡਾ. ਰੀਤੂ ਪੁਨੀਤ ਕੌਰ, ਡਾ. ਕੋਮਲ, ਡਾ. ਕਾਜਲ ਮੇਟਰਨ, ਨਰਸਿੰਗ ਸਿਸਟਰ ਅਤੇ ਹੋਰ ਸਟਾਫ਼ ਹਾਜ਼ਰ ਸਨ।






