ਜ਼ਿਲ੍ਹੇ ਦੇ ਸਰਕਾਰੀ ਮੈਰੀਟੋਰੀਅਸ ਸਕੂਲ ‘ਚ ਦੂਸ਼ਿਤ ਖਾਣਾ ਖਾਣ ਤੋਂ ਬਾਅਦ 70 ਤੋਂ ਜ਼ਿਆਦਾ ਵਿਦਿਆਰਥੀਆਂ ਦੀ ਸਿਹਤ ਵਿਗੜਣ ‘ਤੇ ਪ੍ਰਸ਼ਾਸਨ ਵੱਲੋਂ ਸਕੂਲ ‘ਚ 5 ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਰਕਾਰੀ ਮੈਰੀਟੋਰੀਅਸ ਸਕੂਲ ‘ਚ ਖਾਣਾ ਖਾਣ ਤੋਂ ਬਾਅਦ 74 ਦੇ ਕਰੀਬ ਵਿਦਿਆਰਥੀਆਂ ਦੀ ਸਿਹਤ ਵਿਗੜ ਗਈ ਸੀ। ਇਸ ਤੋਂ ਬਾਅਦ ਬੱਚਿਆਂ ਨੂੰ ਸਰਕਾਰੀ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਵੱਲੋਂ ਵਿਦਿਆਰਥੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਤੇ ਕੁਝ ਨੂੰ ਛੁੱਟੀ ਵੀ ਮਿਲ ਗਈ ਹੈ। ਇਸ ਤੋਂ ਇਲਾਵਾ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀ ਸਿਵਲ ਹਸਪਤਾਲ ਸੰਗਰੂਰ ਪਹੁੰਚ ਕੇ ਵਿਦਿਆਰਥੀਆਂ ਦਾ ਹਾਲ-ਚਾਲ ਜਾਣਿਆ ਤੇ ਜ਼ਰੂਰੀ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਕਿਸੇ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।






