ਮੋਗਾ ਜ਼ਿਲ੍ਹੇ ਦੀ ਤਹਿਸੀਲ ਸਮਾਲਸਰ ਅਧੀਨ ਆਉਂਦੇ ਪਿੰਡ ਲੰਡੇ ਦੇ ਇੱਕ ਨੌਜਵਾਨ ਦੀ ਮਨੀਲਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪਤਾ ਲੱਗਾ ਹੈ ਕਿ ਨੌਜਵਾਨ ਮਨੀਲਾ ਵਿਖੇ ਕਾਫੀ ਸਮੇਂ ਤੋਂ ਰਹਿ ਰਿਹਾ ਸੀ ਜਿਸ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਖ਼ਬਰ ਪਤਾ ਚੱਲਦੇ ਸਾਰ ਹੀ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ।






