ਥਾਣਾ ਸਦਰ ਅਧੀਨ ਪੈਂਦੇ ਫੈਜ਼ਪੁਰਾ ਇਲਾਕੇ ‘ਚ ਇਕ ਨੌਜਵਾਨ ਨੇ ਕਰਜ਼ਦਾਰਾਂ ਤੋਂ ਦੁਖੀ ਹੋ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਇੱਕ ਸੁਸਾਈਡ ਨੋਟ ਵੀ ਮਿਲਿਆ ਸੀ। ਜਿਸ ਵਿਚ ਉਸ ਨੇ ਆਪਣੀ ਮੌਤ ਲਈ ਤਿੰਨ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਸੁਸਾਈਡ ਨੋਟ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ।
ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮ੍ਰਿਤਕ ਨੇ ਸੁਸਾਈਡ ਨੋਟ ‘ਚ ਲਿਖਿਆ ਹੈ ਕਿ ਉਸ ਨੇ ਕੁਝ ਲੋਕਾਂ ਤੋਂ 1.75 ਲੱਖ ਰੁਪਏ ਵਿਆਜ ‘ਤੇ ਲਏ ਸਨ। ਬਦਲੇ ਵਿੱਚ ਉਸਨੇ ਆਪਣਾ ਘਰ ਰੱਖ ਦਿੱਤਾ ਸੀ। ਉਨਾਂ ਨੇ ਕਿਹਾ ਕਿ ਹੁਣ ਇਸ ‘ਤੇ ਵਿਆਜ ਦੇਣ ਦੀ ਲੋੜ ਨਹੀਂ ਹੈ। ਇਸ ਤੋਂ ਬਾਅਦ ਉਸ ਨੇ ਉਨ੍ਹਾਂ ਨੂੰ ਕਰੀਬ 75 ਹਜ਼ਾਰ ਰੁਪਏ ਦੇ ਦਿੱਤੇ ਪਰ ਬਾਅਦ ਵਿੱਚ ਉਹ ਉਸ ਨੂੰ 75 ਹਜ਼ਾਰ ਰੁਪਏ ਵਿਆਜ ਲੈਣ ਦੀ ਗੱਲ ਕਹਿਣ ਲੱਗੇ। ਇਸ ਤੋਂ ਬਾਅਦ ਉਸ ਨੇ ਇਹ ਰਕਮ ਵਧਾ ਕੇ 2.80 ਲੱਖ ਰੁਪਏ ਕਰ ਦਿੱਤੀ।
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ
ਉਹ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਆਦਿ ਦਿੰਦੇ ਸਨ ਅਤੇ ਕੁੱਟਮਾਰ ਵੀ ਕਰਦੇ ਸਨ। ਇਸ ਕੁੱਟਮਾਰ ਤੋਂ ਉਹ ਦੁਖੀ ਵੀ ਸੀ। ਇਨ੍ਹਾਂ ਲੋਕਾਂ ਤੋਂ ਤੰਗ ਆ ਕੇ ਉਸ ਨੇ ਸ਼ਨੀਵਾਰ ਸਵੇਰੇ ਘਰ ‘ਚ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਵਾਸੀ ਫੈਜ਼ਪੁਰਾ ਵਜੋਂ ਹੋਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।






