ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਨਾਲ ਹਮੇਸ਼ਾ ਵਿਤਕਰਾ ਹੀ ਕੀਤਾ ਹੈ, ਭਾਵੇਂ ਉਹ ਹੁਣ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋ ਰਹੀ ਪਰੇਡ ‘ਚ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਿਲ ਨਾ ਕਰਨਾ ਜਾ ਕਦੇ ਆਰਡੀਐੱਫ ਦਾ ਫੰਡ ਅਤੇ ਮਹੁੱਲਾ ਕਲੀਨਿਕ ਫੰਡਾਂ ਉਪਰ ਰੋਕ ਲਗਾ ਕੇ ਪੰਜਾਬ ਦੀ ਮਾਨ ਸਰਕਾਰ ਦੇ ਲੋਕ ਪੱਖੀ ਕੰਮਾਂ ‘ਚ ਰੁਕਾਵਟਾਂ ਖੜੀਆਂ ਕਰਕੇ ਪੰਜਾਬ ਦੇ ਲੋਕਾਂ ਨਾਲ ਹਮੇਸ਼ਾ ਵਿਤਕਰਾ ਕੀਤਾ ਜਾਂਦਾ ਰਿਹਾ ਹੈ। ਇਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਆਪ ਲੀਗਲ ਵਿੰਗ ਦੇ ਜ਼ਲਿ੍ਹਾ ਪ੍ਰਧਾਨ ਅਤੇ ਜੇਲ੍ਹ ਵਿਕਾਸ ਬੋਰਡ ਦੇ ਮੈਂਬਰ ਐਡਵੋਕੇਟ ਨਿਸ਼ਾਨ ਸਿੰਘ ਬੋਲੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ੍ਹ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪਹਿਲਾਂ ਵੀ ਬਹੁਤ ਸਾਰੇ ਅਜਿਹੇ ਫ਼ੈਸਲੇ ਲਏ ਗਏ ਸਨ, ਜੋ ਕਿਸੇ ਵੀ ਪੱਖੋਂ ਪੰਜਾਬ ਅਤੇ ਪੰਜਾਬੀਆਂ ਦੇ ਹੱਕ ‘ਚ ਨਹੀਂ ਸਨ, ਖੇਤੀ ਨਾਲ ਸਬੰਧਤ ਕਾਲੇ ਕਾਨੂੰਨ ਲੈ ਕੇ ਆਉਣਾ ਤੇ ਪੰਜਾਬ ਦੇ ਫੰਡਾਂ ਨੂੰ ਰੋਕਣਾ ਆਦਿ ਬਹੁਤ ਸਾਰੇ ਅਜਿਹੇ ਫ਼ੈਸਲੇ ਸਨ, ਜੋ ਭਾਜਪਾ ਵੱਲੋਂ ਪੰਜਾਬ ਵਿਰੋਧੀ ਸੋਚ ਨੂੰ ਉਜਾਗਰ ਕਰਦੇ ਹਨ। ਕੇਂਦਰ ਦੇ ਅਜਿਹੇ ਫ਼ੈਸਲਿਆਂ ਤੋਂ ਪੰਜਾਬ ਦੇ ਲੋਕ ਭਲੀਭਾਂਤ ਸਮਝ ਚੁੱਕੇ ਹਨ ਕਿ ਭਾਜਪਾ ਪੰਜਾਬ ਨੂੰ ਪੂਰੀ ਤਰਾਂ੍ਹ ਬਰਬਾਦ ਕਰਨਾ ਚਾਹੁੰਦੀ ਹੈ ਤੇ ਇਸੇ ਲਈ ਬਹੁਤ ਸਾਰੀਆਂ ਕੋਝੀਆਂ ਸਾਜ਼ਸ਼ਿਾਂ ਕਰਦੀ ਰਹਿੰਦੀ ਹੈ। ਐਡਵੋਕੇਟ ਨਿਸ਼ਾਨ ਸਿੰਘ ਬੋਲੇਵਾਲ ਨੇ ਅੱਗੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਪੰਜਾਬ ਵਾਸੀਆਂ ਨਾਲ ਕੀਤੀਆਂ ਗਈਆਂ ਗਰੰਟੀਆ ਨੂੰ ਇੰਨ ਬਿੰਨ ਪੂਰਾ ਕਰਨ ਲਈ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦਿਨ ਰਾਤ ਕੰਮ ਕਰ ਰਹੇ ਹਨ। ਪੰਜਾਬ ਦੇ ਲੋਕਾਂ ਨੂੰ ਰਿਸ਼ਵਤ ਤੋਂ ਰਹਿਤ ਰਾਜ, ਚੰਗੀ ਸਿੱਖਿਆ, ਵਧੀਆ ਸਿਹਤ ਸੇਵਾਵਾਂ, ਘਰ ਬੈਠਿਆਂ ਸਾਰੇ ਕੰਮ, ਪਿੰਡਾਂ ਦੀਆਂ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਕਰਵਾਏ ਜਾ ਰਹੇ ਵਿਕਾਸ ਦੇ ਕੰਮਾਂ ਤੋਂ ਪੰਜਾਬ ਦੇ ਲੋਕ ਬਹੁਤ ਖੁਸ਼ ਹਨ ਅਤੇ ਪੰਜਾਬ ਦੇ ਲੋਕ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਜਵਾਬ ਆ ਰਹੀਆਂ ਲੋਕ ਸਭਾ ਚੋਣਾਂ ‘ਚ ਦੇਣਗੇ। ਇਸ ਮੌਕੇ ਮੇਹਰ ਸਿੰਘ ਘੁਮਾਣ, ਜਗਤਾਰ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ।






