ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ, ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਰਾਪਤ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ (ਨੰਗਲ) ਤੋਂ ਖਾਲਸੇ ਦੀ ਜਨਮ ਭੂਮੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਮਨੁੱਖਤਾ ਦੇ ਰਹਿਬਰ ਅਤੇ ਯੁਗੋ ਯੁੱਗ ਅਟੱਲ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਇਹ ਵਿਸ਼ਾਲ ਨਗਰ ਕੀਰਤਨ ਮੋਜੋਵਾਲ, ਭੱਟੋਂ, ਗੋਹਲਣੀ, ਭੱਲੜੀ, ਭਲਾਣ, ਕਲਵਾਂ ਮੋੜ ਤੋਂ ਹੁੰਦਾ ਹੋਇਆ ਤਖਤ ਸ੍ਰੀ ਕੇਸਗੜ੍ਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਇਆ। ਰਸਤੇ ਵਿਚ ਵੱਖ-ਵੱਖ ਪਿੰਡਾਂ ‘ਚ ਨਗਰ ਕੀਰਤਨ ਦਾ ਲੋਕਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਸੰਗਤਾ ਦੀ ਲੰਗਰ ਅਤੇ ਪ੍ਰਸ਼ਾਦ ਨਾਲ ਸੇਵਾ ਕੀਤੀ ਗਈ। ਇਸ ਮੌਕੇ ਨਗਰ ਕੀਰਤਨ ਵਿਚ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਨੂੰ ਫੁੱਲਾਂ ਨਾਲ ਲੱਦੀ ਇਕ ਸੁੰਦਰ ਪਾਲਕੀ ਵਿੱਚ ਸਜਾਇਆ ਗਿਆ ਸੀ। ਇਸ ਮੌਕੇ ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਦੇ ਵਿਦਿਆਰਥੀਆ ਵਲੋਂ ਬੈਂਡ ਦੀਆਂ ਧੁਨਾਂ ਅਤੇ ਨਗਰ ਕੀਰਤਨ ਚ ਹਾਜ਼ਰ ਸੰਗਤਾਂ ਤੋਂ ਸਤਿਨਾਮ-ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਦਾ ਵੱਖ-ਵੱਖ ਥਾਈਂ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਵਿਸ਼ੇਸ਼ ਰੂਪ ਵਿਚ ਚਾਹ, ਲੰਗਰ ਅਤੇ ਪ੍ਰਸ਼ਾਦ ਦਾ ਪ੍ਰਬੰਧ ਕੀਤਾ ਗਿਆ ਸੀ। ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਸੰਗਤਾ ਵੱਲੋਂ ਗੁਰੂ ਚਰਨਾਂ ਚ ਅਰਦਾਸ ਕਰਨ ਉਪਰੰਤ ਨਗਰ ਕੀਰਤਨ ਦੀ ਅਰੰਭਤਾ ਕੀਤੀ ਗਈ। ਇਸ ਮੌਕੇ ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਠੇਕੇਦਾਰ ਰਜਿੰਦਰ ਸਿੰਘ, ਗੁਰਦੁਆਰਾ ਸ਼੍ਰੀ ਬਿਭੌਰ ਸਾਹਿਬ ਦੇ ਇੰਚਾਰਜ ਗੁਰਨੈਬ ਸਿੰਘ, ਗੁਰਦੁਆਰਾ ਕਮੇਟੀ ਨਵਾਂ ਨੰਗਲ ਦੇ ਪ੍ਰਧਾਨ ਖੁਸ਼ਹਾਲ ਸਿੰਘ, ਸਕੱਤਰ ਕਰਨੈਲ ਸਿੰਘ ਭਾਊਵਾਲ, ਅਮਰੀਕ ਸਿੰਘ ਬਿਭੌਰ ਸਾਹਿਬ, ਅਵਤਾਰ ਸਿੰਘ ਤਾਰੀ, ਹਰਮੋਹਿੰਦਰ ਸਿੰਘ, ਤਰਲੋਚਨ ਸਿੰਘ, ਬਲਵਿੰਦਰ ਸਿੰਘ, ਕਮਲਦੀਪ ਸਿੰਘ, ਰਾਮ ਕੁਮਾਰ ਸਹੌੜ, ਰਾਮ ਸਰੂਪ ਸਿੰਘ, ਸੋਹਣ ਸਿੰਘ ਪੀਏਸੀਐੱਲ, ਸੁਰਜੀਤ ਸਿੰਘ, ਇਕਬਾਲ ਸਿੰਘ, ਨਿੱਕੀ ਰਾਮ ਕੌਰ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।






