ਅਭਿਨਵ ਤਿ੍ਖਾ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਟਰ ਦੇ ਦਿਸ਼ਾ-ਨਿਰਦੇਸ਼ਾਂ ਡੈਜ਼ੀਗਨੈਟਿਡ ਅਫ਼ਸਰ ਡਾ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਫ਼ੂਡ ਸੇਫਟੀ ਅਫਸਰ ਪ੍ਰਭਜੋਤ ਕੌਰ ਵਲੋਂ ਦੇਸੀ ਿਘਓ, ਦੁੱਧ ਤੇ ਦੁੱਧ ਦੀ ਬਣੀ ਬਰਫੀ, ਚਾਹ ਪੱਤੀ ਤੇ ਦਾਲਾਂ ਦੇ ਸੈਪਲ ਭਰੇ ਸੈਂਪਲ ਲਏ । ਜ਼ਿਕਰਯੋਗ ਹੈ ਕਿ ਫੂਡ ਸੇਫਟੀ ਵਿੰਗ ਵੱਲੋਂ ਿਢੱਲਵਾਂ, ਭੰਡਾਲ ਬੇਟ ਅਤੇ ਕਪੂਰਥਲਾ ਵਿਖੇ ਵੱਖ-ਵੱਖ ਦੁਕਾਨਾਂ ਤੋਂ ਸੈਂਪਲ ਭਰੇ ਗਏ ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਜ਼ਿਲ੍ਹਾ ਕਪੂਰਥਲਾ ਦੀ ਫੂਡ ਸੇਫਟੀ ਟੀਮ ਵੱਲੋਂ 8 ਸੈਂਪਲ ਭਰੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਐੱਫਐੱਸਓ ਪ੍ਰਭਜੋਤ ਕੌਰ ਨੇ ਦੱਸਿਆ ਕਿ ਭਵਿੱਖ ਵਿਚ ਵੀ ਫ਼ੂਡ ਸੇਫਟੀ ਵਿੰਗ ਵੱਲੋਂ ਖਾਦ ਪਦਾਰਥਾਂ ਦੀ ਸੈਂਪਿਲੰਗ ਇਸੇ ਤਰਾਂ੍ਹ ਹੀ ਜਾਰੀ ਰਹੇਗੀ। ਉਨਾਂ੍ਹ ਸਾਰੇ ਐੱਫਬੀਓਜ਼ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਖਾਣ ਪੀਣ ਦੀਆਂ ਵਸਤਾਂ ਬਣਾਉਣ ਵਾਲੇ ਕਾਰੀਗਰਾਂ ਦਾ ਹਰ ਛੇ ਮਹੀਨੇ ਬਾਅਦ ਮੈਡੀਕਲ ਟੈਸਟ ਕਰਨਾ ਯਕੀਨੀ ਬਣਾਇਆ ਜਾਵੇ। ਐੱਫਐੱਸਓ ਪ੍ਰਭਜੋਤ ਕੌਰ ਨੇ ਕਿਹਾ ਕਿ ਸਾਰੇ ਹੀ ਐਫਬੀਓਜ਼ ਆਪਣੀ ਦੁਕਾਨਾਂ ਵਿੱਚ ਐੱਫਐੱਸਅੱੈਸਏਆਈ ਵੱਲੋਂ ਜਾਰੀ ਕੀਤੇ ਸਰਟੀਫਿਕੇਟ ਨੂੰ ਜ਼ਰੂਰ ਡਿਸਪਲੇ ਕਰਕੇ ਰੱਖਣਾ। ਉਨਾਂ੍ਹ ਕਿਹਾ ਕਿ ਖਾਣ ਪੀਣ ਦੀਆਂ ਵਸਤਾਂ ਨੂੰ ਸਾਫ ਸੁਥਰੇ ਢੰਗ ਨਾਲ ਤਿਆਰ ਕੀਤਾ ਜਾਵੇ ਅਤੇ ਕਿਸੇ ਤਰਾਂ੍ਹ ਦੀ ਮਿਲਾਵਟ ਨਾ ਕੀਤੀ ਜਾਵੇ। ਉਨਾਂ੍ਹ ਚਿਤਾਵਨੀ ਦਿੱਤੀ ਕਿ ਮਿਲਾਵਟ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।






