ਹਵਸ ਵਿੱਚ ਅੰਨ੍ਹੇ ਹੋਏ ਨੌਜਵਾਨ ਨੇ ਗੁਆਂਡ ਵਿੱਚ ਰਹਿਣ ਵਾਲੀਆਂ ਤਿੰਨ ਤੇ ਚਾਰ ਸਾਲ ਦੀਆਂ ਦੋ ਮਾਸੂਮ ਬੱਚਿਆਂ ਨੂੰ ਟੌਫੀ ਦਾ ਲਾਲਚ ਦੇ ਕੇ ਕਮਰੇ ਅੰਦਰ ਬੰਦ ਕਰ ਲਿਆ ਤੇ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ l ਬੱਚੀ ਦੇ ਰੋਣ ਦੀ ਆਵਾਜ਼ ਸੁਣ ਕੇ ਇਲਾਕਾ ਵਾਸੀ ਤੁਰੰਤ ਹਰਕਤ ਵਿੱਚ ਆਏ l ਉਨ੍ਹਾਂ ਨੇ ਕਮਰੇ ਦਾ ਦਰਵਾਜ਼ਾ ਤੋੜ ਕੇ ਬੱਚੀਆਂ ਨੂੰ ਬਾਹਰ ਕੱਢਿਆl ਲੋਕਾਂ ਨੇ ਮੁਲਜ਼ਮ ਦੀ ਛਿੱਤਰ ਪਰੇਡ ਕਰਕੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ l ਇਸ ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਲੜਕੀ ਦੀ ਮਾਂ ਦੀ ਸ਼ਿਕਾਇਤ ਤੇ ਉੱਤਰ ਪ੍ਰਦੇਸ਼ ਦੇ ਬਰੇਲੀ ਇਲਾਕੇ ਦੇ ਰਹਿਣ ਵਾਲੇ ਸੰਗਠਨ ਪ੍ਰਸਾਦ ਗੌਤਮ (28) ਦੇ ਖਿਲਾਫ਼ ਮੁੱਕਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਔਰਤ ਨੇ ਦੱਸਿਆ ਕਿ ਦੁਪਹਿਰ ਵੇਲੇ ਉਹ ਆਪਣੇ ਘਰ ਦਾ ਕੰਮ ਕਰ ਰਹੀ ਸੀ। ਉਸਦੇ ਕੋਲ ਹੀ ਖੇਡ ਰਹੀਆਂ ਉਸਦੀਆਂ ਦੋਵੇਂ ਬੇਟੀਆਂ ਅਚਾਨਕ ਲਾਪਤਾ ਹੋ ਗਈਆਂl ਔਰਤ ਨੇ ਲੜਕੀਆਂ ਨੂੰ ਲੱਭਣਾ ਸ਼ੁਰੂ ਕੀਤਾ ਪਰ ਉਨ੍ਹਾਂ ਸਬੰਧੀ ਕੋਈ ਜਾਣਕਾਰੀ ਨਾ ਮਿਲੀ l ਇਸੇ ਦੌਰਾਨ ਸੰਗਠਨ ਪ੍ਰਸ਼ਾਦ ਦੇ ਕਮਰੇ ਚੋਂ ਲੜਕੀਆਂ ਦੇ ਰੋਣ ਦੀ ਆਵਾਜ਼ ਆਈ l ਔਰਤ ਨੇ ਇਲਾਕਾ ਵਾਸੀਆਂ ਨੂੰ ਨਾਲ ਲੈ ਕੇ ਕਮਰੇ ਦਾ ਦਰਵਾਜ਼ਾ ਖੜਕਾਇਆ ਪਰ ਸੰਗਠਨ ਪ੍ਰਸਾਦ ਨੇ ਦਰਵਾਜ਼ਾ ਨਾ ਖੋਲਿਆl ਇਲਾਕਾ ਵਾਸੀ ਕਮਰੇ ਦਾ ਦਰਵਾਜ਼ਾ ਤੋੜ ਕੇ ਜਦ ਅੰਦਰ ਦਾਖਲ ਹੋਏ ਤਾਂ ਉਨ੍ਹਾਂ ਨੇ ਦੇਖਿਆ ਕਿ ਮੁਲਜ਼ਮ ਬੱਚੀਆਂ ਨਾਲ ਅਸ਼ਲੀਲ ਹਰਕਤਾਂ ਕਰ ਰਿਹਾ ਸੀ l ਲੋਕਾਂ ਨੇ ਬੱਚੀਆਂ ਨੂੰ ਕਮਰੇ ਚੋਂ ਬਾਹਰ ਕੱਢਿਆ ਅਤੇ ਮੁਲਜ਼ਮ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ l ਉਧਰੋਂ ਇਸ ਮਾਮਲੇ ਵਿੱਚ ਇੰਸਪੈਕਟਰ ਸੰਦੀਪ ਕੌਰ ਦਾ ਕਹਿਣਾ ਹੈ ਕਿ ਪੁਲਿਸ ਨੇ ਸੰਗਠਨ ਪ੍ਰਸਾਦ ਗੌਤਮ ਦੇ ਖਿਲਾਫ਼ ਸੰਗੀਨ ਧਾਰਾਵਾਂ ਦੇ ਤਹਿਤ ਮੁੱਕਦਮਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।






