ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਸਾਂਝੇ ਫੋਰਮ ਦੇ ਸੱਦੇ ‘ਤੇ ਨਥਾਣਾ ਵਿਚ ਰੈਲੀ ਕੱਢੀ ਗਈ ਅਤੇ ਸਰਕਾਰ ਵਿਰੁੱਧ ਤਨਖਾਹਾਂ ਨਾ ਮਿਲਣ ਕਾਰਨ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਆਗੂਆਂ ਨੇ ਮੰਗ ਕੀਤੀ ਗਈ ਕਰਮਚਾਰੀਆਂ ਦੀਆਂ ਤਨਖਾਹਾਂ ਸਮੇਂ ਸਿਰ ਜਾਰੀ ਕੀਤੀਆਂ, ਜੇਕਰ ਅਜਿਹਾ ਨਾ ਹੋਇਆ ਤਾਂ ਸਬ-ਡਵੀਜ਼ਨ ਵਿਚ ਕੰਮ ਕਾਜ ਨੂੰ ਪੂਰਨ ਤੌਰ ‘ਤੇ ਠੱਪ ਕੀਤਾ ਜਾਵੇਗਾ। ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਕੱਤਰ ਰਾਜੇਸ਼ ਕੁਮਾਰ, ਮੀਤ ਪ੍ਰਧਾਨ ਗੁਰਪਾਲ ਸਿੰਘ, ਸਹਾਇਕ ਸਕੱਤਰ ਊਧਮ ਸਿੰਘ, ਕੈਸ਼ੀਅਰ ਰਾਜਪਾਲ ਸਿੰਘ ਅਤੇ ਪੈਸਕੋ ਕਰਮਚਾਰੀ ਪ੍ਰਧਾਨ ਗੁਰਜੀਤ ਸਿੰਘ ਨੇ ਮੰਗ ਕੀਤੀ ਗਈ, ਜਿਨ੍ਹਾਂ ਸਾਥੀਆਂ ਦਾ ਕਾਰਜਕਾਲ ਪੂਰਾ ਹੋ ਚੁੱਕਿਆ ਹੈ, ਉਨ੍ਹਾਂ ਦੀਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ ਅਤੇ ਪਾਵਰਕਾਮ ਵਿਚੋਂ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ, ਪੱਕੀ ਭਰਤੀ ਕੀਤੀ ਜਾਵੇ, ਕਰਮਚਾਰੀਆਂ ਦੇ ਰੋਕੇ ਭੱਤੇ ਤੁਰੰਤ ਜਾਰੀ ਕੀਤੇ ਜਾਣ ਨਹੀਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਤਿੱਖਾ ਕੀਤਾ ਜਾਵੇਗਾ।






