ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਫਾਰਮੇਸੀ ਸਟੋਰ ਵਿਚ ਦਾਖਲ ਹੋਏ ਤਿੰਨ ਬਦਮਾਸ਼ਾਂ ਨੇ ਸਟੋਰ ’ਤੇ ਮੌਜੂਦ ਸੁਪਰਵਾਈਜ਼ਰ ਕੋਲੋਂ 10 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ l ਜਾਂਦੇ ਸਮੇਂ ਮੁਲਜ਼ਮ ਉਸ ਦਾ ਮੋਬਾਈਲ ਫੋਨ ਵੀ ਖੋਹ ਕੇ ਲੈ ਗਏ। ਸੂਚਨਾ ਤੋਂ ਬਾਅਦ ਮੌਕੇ ’ਤੇ ਪਹੁੰਚੀ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਾਈ ਰਣਧੀਰ ਸਿੰਘ ਨਗਰ ਸਥਿਤ ਇੱਕ ਮੈਡੀਕਲ ਸਟੋਰ ਤੇ ਸੁਪਰਵਾਈਜ਼ਰ ਰਾਜ ਮੌਜੂਦ ਸੀ l ਇਸੇ ਦੌਰਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਤਿੰਨ ਬਦਮਾਸ਼ ਦਵਾਈ ਖਰੀਦਣ ਦੇ ਬਹਾਨੇ ਸਟੋਰ ਅੰਦਰ ਦਾਖਲ ਹੋਏ ਤੇ ਹਥਿਆਰਾਂ ਦੀ ਨੋਕ ਤੇ 10 ਹਜ਼ਾਰ ਰੁਪਏ ਦੀ ਰਕਮ ਅਤੇ ਮੋਬਾਈਲ ਫੋਨ ਲੁੱਟ ਕੇ ਫਰਾਰ ਹੋ ਗਏ।
ਦੇਰ ਰਾਤ ਹੋਈ ਇਸ ਵਾਰਦਾਤ ਤੋਂ ਬਾਅਦ ਥਾਣਾ ਸਰਾਭਾ ਨਗਰ ਦੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ l ਵਾਰਦਾਤ ਦੀਆਂ ਤਸਵੀਰਾਂ ਸਟੋਰ ਦੇ ਅੰਦਰ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ ਹਨ। ਪੁਲਿਸ ਫੁਟੇਜ ਖੰਗਾਲ ਕੇ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।






