ਸ਼ੋ੍ਮਣੀ ਭਗਤ ਧੰਨਾ ਜੀ ਦੇ ਅਵਤਾਰ ਦਿਹਾੜੇ ਤੇ ਸੰਤ ਬਾਬਾ ਦਲੀਪ ਸਿੰਘ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਦੋ ਰੋਜ਼ਾ ਸਾਲਾਨਾ ਮਹਾਨ ਸੰਤ ਸਮਾਗਮ ਭਲਕੇ 10 ਫਰਵਰੀ ਨੂੰ ਸ੍ਰੀ ਗੁਰੂ ਗ੍ੰਥ ਸਾਹਿਬ ਦੀ ਛਤਰ ਛਾਇਆ ਹੇਠ ਗੁਰਦੁਆਰਾ ਧਰਮਸਰ ਸਾਹਿਬ ਰੋੜੀਆਂ ਵਿਖੇ ਕਰਵਾਇਆ ਜਾ ਰਿਹਾ ਹੈ।
ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁਖੀ ਸੰਤ ਬਾਬਾ ਸੁਖਦੇਵ ਸਿੰਘ ਰੋੜੀਆਂ ਨੇ ਦੱਸਿਆ ਨਗਰ ਵਾਸੀਆਂ ਦੇ ਸਹਿਯੋਗ ਨਾਲ 10 ਤੇ 11 ਫਰਵਰੀ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਹੋਣ ਵਾਲੇ ਇਸ ਸਮਾਗਮ ‘ਚ ਵੱਖ-ਵੱਖ ਸੰਤ ਮਹਾਪੁਰਖ ਸ਼ਿਰਕਤ ਕਰਨਗੇ ਤੇ ਕਥਾ ਕੀਰਤਨ ਤੇ ਬ੍ਹਮ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।






