ਰਾਜਪੁਰਾ ਵਿਖੇ ਕਿਸਾਨ ਆਗੂਆਂ ਅਤੇ ਕੇਂਦਰ ਤੇ ਪੰਜਾਬ ਦੇ ਅਧਿਕਾਰੀਆਂ ਦੀ ਹੋਈ ਮੀਟਿੰਗ ਵਿੱਚ 15 ਫਰਵਰੀ ਨੂੰ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਚੰਡੀਗੜ੍ਹ ਵਿਖੇ 5 ਵਜੇ ਰੱਖੀ ਗਈ ਹੈ। ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਦੇਰ ਸ਼ਾਮ ਕੇਂਦਰੀ ਅਧਿਕਾਰੀਆਂ ਦੇ ਨਾਲ ਹੋਈ ਮੀਟਿੰਗ ਵਿੱਚ ਉਹਨਾਂ ਕਿਹਾ ਕਿ ਪਹਿਲਾਂ ਹਰਿਆਣਾ ਪੁਲਿਸ ਵੱਲੋਂ ਪਹਿਲਾਂ ਗੋਲ਼ੀਆਂ ਅਤੇ ਅੱਥਰੂ ਗੈਸ ਦੇ ਗੋਲ਼ੇ ਬੰਦ ਕੀਤੇ ਜਾਣ ਤਾਂ ਅਸੀਂ ਗੱਲਬਾਤ ਲਈ ਤਿਆਰ ਹਾਂ ਜਿਸ ‘ਤੇ ਅਧਿਕਾਰੀਆਂ ਕੋਲ ਕੇਂਦਰ ਦੀ ਮੀਟਿੰਗ ਲਈ ਆਈ ਚਿੱਠੀ ਮੁਤਾਬਿਕ ਚੰਡੀਗੜ੍ਹ ਵਿਖੇ 15 ਫਰਵਰੀ ਨੂੰ ਸ਼ਾਮ 5 ਵਜੇ ਮੀਟਿੰਗ ਰੱਖੀ ਗਈ ਹੈ।
ਇਸ ਮੀਟਿੰਗ ਵਿਚ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪਿਯੂਸ਼ ਗੋਇਲ ਅਤੇ ਨਿਤੀਆ ਨੰਦ ਰਾਏ ਪੁੱਜ ਰਹੇ ਹਨ। ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਹਰਿਆਣਾ ਵਾਲੇ ਪਾਸਿਓਂ ਕਿਸੇ ਵੀ ਤਰ੍ਹਾਂ ਦੀ ਫਾਇਰਿੰਗ ਅਤੇ ਗੈਸ ਦੇ ਗੋਲ਼ੇ ਨਹੀਂ ਸੁੱਟੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਮੀਟਿੰਗ ਵਿੱਚ ਬਿਜਲੀ ਐਕਟ ਖਤਮ ਕਰਾਉਣ, ਐਮ.ਐੱਸ.ਪੀ ਲਾਗੂ ਕਰਨਾ, ਪੋਲੂਸ਼ਨ ਐਕਟ ਵਿੱਚੋ ਖੇਤੀ ਨੂੰ ਬਾਹਰ ਕਰਨਾ, ਡਾਕਟਰ ਸਵਾਮੀ ਨਾਥਨ ਰਿਪੋਰਟ ਲਾਗੂ ਕਰਨਾ ਆਦਿ ਸਮੇਤ ਸਾਡੀਆਂ ਮੰਗਾਂ ਸਬੰਧੀ ਗੱਲਬਾਤ ਕੀਤੀ ਜਾਵੇਗੀ।






