ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ।ਇਹ ਮੀਟਿੰਗ 15 ਫਰਵਰੀ ਨੂੰ ਮਹਾਤਮਾ ਗਾਂਧੀ ਪ੍ਰਬੰਧਕੀ ਸੰਸਥਾ ਚੰਡੀਗੜ੍ਹ ਵਿਖੇ ਹੋਵੇਗੀ।
ਜ਼ਿਕਰਯੋਗ ਹੈ ਕਿ ਅੱਜ ਖ਼ੁਫੀਆ ਵਿਭਾਗ ਦੇ ਅਧਿਕਾਰੀਆਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੇਂਦਰੀ ਮੰਤਰੀਆਂ ਨਾਲ ਗ਼ੈਰ ਰਸਮੀ ਮੀਟਿੰਗ ਕੀਤੀ।ਸੂਤਰਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਕਿਸਾਨਾਂ ਨੂੰ ਲੰਬੀ ਗੱਲਬਾਤ ਲਈ ਮੁੜ ਚੰਡੀਗੜ੍ਹ ਬੁਲਾਇਆ ਗਿਆ ਹੈ। ਮੀਟਿੰਗ ਦੇ ਨੋਟਿਸ ਜਾਰੀ ਕਰ ਕੇ ਕਿਸਾਨਾਂ ਨੂੰ ਭੇਜ ਦਿੱਤੇ ਗਏ ਹਨ। ਅੱਜ ਦੁਪਹਿਰ ਤੋਂ ਹੀ ਕਿਸਾਨ ਮੰਗ ਕਰ ਰਹੇ ਸਨ ਕਿ ਮੀਟਿੰਗ ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਦਿੱਤੀ ਜਾਵੇ। ਕੇਂਦਰ ਸਰਕਾਰ ਕਿਸੇ ਵੀ ਟਕਰਾਅ ਤੋਂ ਬਚਣ ਲਈ ਅਜਿਹੇ ਉਪਰਾਲੇ ਕਰ ਰਹੀ ਹੈ।
ਚੰਡੀਗੜ੍ਹ ਵਿੱਚ ਤੀਜੇ ਦੌਰ ਦੀ ਮੀਟਿੰਗ ਸ਼ੁਰੂ
ਕੇਂਦਰ ਸਰਕਾਰ ਅਤੇ ਦਿੱਲੀ ਵੱਲ ਮਾਰਚ ਕਰਨ ‘ਤੇ ਅੜੇ ਹੋਏ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਗੱਲਬਾਤ ਦਾ ਤੀਜਾ ਦੌਰ ਸ਼ੁਰੂ ਹੋ ਗਿਆ ਹੈ। ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ ਵੀਡੀਓ ਕਾਨਫਰੰਸਿੰਗ ਰਾਹੀਂ ਕਿਸਾਨ ਆਗੂਆਂ ਨਾਲ ਗੱਲਬਾਤ ਕਰ ਰਹੇ ਹਨ। ਪਟਿਆਲਾ ਨੇੜੇ ਰਾਜਪੁਰਾ ਦੇ ਐਸਡੀਐਮ ਦਫ਼ਤਰ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਪਟਿਆਲਾ-ਅੰਬਾਲਾ ਸਰਹੱਦ ’ਤੇ ਸ਼ੰਭੂ ਸਰਹੱਦ ’ਤੇ ਖੜ੍ਹੇ ਕਿਸਾਨ ਜਥੇਬੰਦੀਆਂ ਦੇ ਆਗੂ ਮੀਟਿੰਗ ਵਿੱਚ ਸ਼ਾਮਲ ਹੋਏ।






