ਰੱਖੜਾ ਭਰਾਵਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਦਿੱਲੀ ਵਿਚ ਮੁਲਾਕਾਤ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਰਾਸ਼ਟਰਪਤੀ ਐਵਾਰਡੀ ਐਨਆਰਆਈ ਦਰਸ਼ਨ ਸਿੰਘ ਧਾਲੀਵਾਲ ਤੇ ਚਰਨਜੀਤ ਸਿੰਘ ਰੱਖੜਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੁਲਾਕਾਤ ਸਿਆਸੀ ਵਿਹੜੇ ਵਿਚ ਚਰਚਾ ਦਾ ਵਿਸ਼ਾ ਬਣ ਗਈ ਹੈ। ਦੂਸਰੇ ਪਾਸੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਵਲੋਂ ਇਸ ਮੁਲਾਕਾਤ ਵਿਚ ਸਿਰਫ ਕਿਸਾਨੀ ਮਸਲੇ ’ਤੇ ਗੱਲ ਹੋਣ ਬਾਰੇ ਕਿਹਾ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮੁਲਾਕਾਤ ਵਿਚ ਕੋਈ ਸਿਆਸੀ ਨਹੀਂ ਸਗੋਂ ਸਿਰਫ ਤੇ ਸਿਰਫ ਕਿਸਾਨੀ ਮਸਲਿਆਂ ’ਤੇ ਗੱਲ ਕੀਤੀ ਗਈ ਹੈ। ਰੱਖੜਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਕਿਸਾਨਾਂ ਦੀ ਜਾਇਜ਼ ਮੰਗਾਂ ਮੰਨਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੀ ਧਰਤੀ ’ਤੇ ਬੈਠੇ ਕਿਸਾਨਾਂ ਉਤੇ ਹੋ ਰਹੇ ਹਮਲਿਆਂ ਬਾਰੇ ਵੀ ਜ਼ਿਕਰ ਕੀਤਾ ਗਿਆ ਹੈ। ਰੱਖੜਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਕਿਸਾਨ ਮਸਲਿਆਂ ਦਾ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਹੈ।






