ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਜਿਨ੍ਹਾਂ ਦੀ ਗੱਡੀ ਦਾ ਸਵੇਰ ਸਮੇਂ ਹਾਦਸਾਗ੍ਰਸਤ ਹੋ ਗਈ ਸੀ। ਉਨ੍ਹਾਂ ਦਾ ਹਾਲ ਚਾਲ ਪੁੱਛਣ ਲਈ ਉਨ੍ਹਾਂ ਦੇ ਜੱਦੀ ਪਿੰਡ ਖੇੜਾ ਕੋਟਲੀ ਵਿਖੇ ਉਹਨਾਂ ਦੇ ਚਾਹੁਣ ਵਾਲਿਆਂ ਦੀ ਭੀੜ ਲੱਗੀ ਹੋਈ ਹੈ।
ਹਾਦਸੇ ਦੀ ਖ਼ਬਰ ਸੁਣ ਤੋਂ ਬਾਅਦ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਮਾਤਾ ਸ਼੍ਰੀਮਤੀ ਹਰਪਾਲ ਕੌਰ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੁੰਚੇ। ਉੱਥੇ ਉਹਨਾਂ ਵੱਲੋਂ ਹਲਕਾ ਵਿਧਾਇਕ ਦਸੂਹਾ ਦਾ ਹਾਲ ਚਾਲ ਪੁੱਛਿਆ ਗਿਆ ਅਤੇ ਚੰਗੀ ਸਿਹਤਯਾਬੀ ਦੇ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਗਈ।
ਇਸ ਮੌਕੇ ਹਲਕਾ ਵਿਧਾਇਕ ਦਸੂਹਾ ਦੇ ਪਿਤਾ ਜਗਮੋਹਨ ਸਿੰਘ ਬੱਬੂ ਘੁੰਮਣ ਨੇ ਮੁੱਖ ਮੰਤਰੀ ਪੰਜਾਬ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਦਾ ਰਿਹਾਇਸ਼ੀ ਘਰ ਵਿਖੇ ਆ ਕੇ ਹਾਲ ਚਾਲ ਪੁੱਛਣ ਤੇ ਧੰਨਵਾਦ ਕੀਤਾ। ਇਸ ਮੌਕੇ ਪਾਰਟੀ ਵਰਕਰਾਂ ਤੋਂ ਇਲਾਵਾ ਇਲਾਕਾ ਨਿਵਾਸੀ ਇਲਾਕਾ ਨਿਵਾਸੀ ਭਾਰੀ ਗਿਣਤੀ ਵਿੱਚ ਤਾਂਤਾ ਲੱਗਾ ਹੋਇਆ ਸੀ।






