ਸ਼ਨੀਵਾਰ ਦੇਰ ਰਾਤ ਮੋਗਾ ਫ਼ਿਰੋਜਪੁਰ ਨੈਸ਼ਨਲ ਹਾਈਵੇ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਧਾਰਮਿਕ ਯਾਤਰਾ ਤੋਂ ਵਾਪਿਸ ਆ ਰਹੀ ਸ਼ਰਧਾਲੂਆਂ ਦੀ ਗੱਡੀ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ। ਪਤਾ ਲੱਗਾ ਹੈ ਕਿ ਇਸ ਹਾਦਸੇ ਵਿਚ ਗੱਡੀ ਚਾਲਕ ਦੀ ਮੌਤ ਹੋ ਗਈ ਅਤੇ ਦਰਜਨ ਦੇ ਕਰੀਬ ਸ਼ਰਧਾਲੂ ਜ਼ਖ਼ਮੀ ਹੋ ਗਏ।
ਇਕੱਤਰ ਕੀਤੀ ਜਾਣਕਾਰੀ ਅਨੁਸਾਰ ਲੰਘੀ ਰਾਤ 11 ਵਜੇ ਮੋਗਾ ਲਾਗਲੇ ਪਿੰਡ ਖੋਸਾ ਰਣਧੀਰ ਤੋਂ ਪੂਰਾ ਪਰਿਵਾਰ ਯਾਤਰਾ ਕਰਕੇ ਸਰਹਿੰਦ ਫਤਹਿਗੜ੍ਹ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਮੋਗਾ ਆਈਟੀਆਈ ਦੇ ਸਾਹਮਣੇ ਪਹੁੰਚਿਆ ਤਾਂ ਇਕ ਅਵਾਰਾਂ ਗਾਂ ਗੱਡੀ ਦੇ ਅੱਗੇ ਆ ਗਈ ਜਿਸ ਕਾਰਨ ਗੱਡੀ ਪਲੱਟ ਗਈ ਅਤੇ ਗੱਡੀ ਵਿਚ ਬੈਠੀਆਂ ਸਾਰੀਆਂ ਸਵਾਰੀਆਂ ਦੇ ਸੱਟਾਂ ਵੱਜੀਆਂ ਅਤੇ ਡਰਾਈਵਰ ਦੀ ਮੌਤ ਹੋ ਗਈ। ਜਿੰਨ੍ਹਾਂ ਨੂੰ ਸਮਾਜ ਸੇਵਾ ਸੁਸਾਇਟੀ ਮੋਗਾ ਦੇ ਮੈਂਬਰਾਂ ਵੱਲੋਂ ਸਿਵਲ ਹਸਪਤਾਲ ਮੋਗਾ ਵਿੱਖੇ ਦਾਖਲ ਕਰਵਾਇਆ ਗਿਆ।






