ਪਿੰਡ ਚੀਮਾ ਦੇ ਕਿਸਾਨ ਤਰਸੇਮ ਸਿੰਘ (40) ਦੀ ਭੁਲੇਖੇ ਨਾਲ ਜ਼ਹਿਰੀਲੀ ਚੀਜ਼ ਪੀਣ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਭਰਾ ਮਲਕੀਤ ਸਿੰਘ ਨੇ ਦੱਸਿਆ ਕਿ ਤਰਸੇਮ ਸਿੰਘ ਕੋਲ ਪੌਣਾ ਏਕੜ ਜ਼ਮੀਨ ਸੀ, ਜਿਸ ’ਤੇ ਬੈਂਕ ਤੋਂ ਕਰਜ਼ਾ ਲਿਆ ਹੋਇਆ ਸੀ ਜਿਸ ਕਾਰਨ ਉਹ ਪਰੇਸ਼ਾਨ ਰਹਿਣ ਲੱਗਾ ਤੇ ਸ਼ਰਾਬ ਪੀਣ ਦਾ ਆਦੀ ਹੋ ਗਿਆ। ਐਤਵਾਰ ਸਵੇਰੇ ਜਦ ਉਸ ਦੀ ਭਰਜਾਈ ਇੰਦਰਜੀਤ ਕੌਰ ਨੇ ਉਸ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਉਹ ਮ੍ਰਿਤਕ ਪਿਆ ਸੀ।
ਇਸ ਮੌਕੇ ਮ੍ਰਿਤਕ ਦੀ ਪਤਨੀ ਇੰਦਰਜੀਤ ਕੌਰ ਨੇ ਕਿਹਾ ਕਿ ਉਸ ਦਾ ਪਤੀ ਤਰਸੇਮ ਸਿੰਘ ਕਰਜ਼ੇ ਦੀ ਭੇਟ ਚੜ੍ਹ ਗਿਆ ਹੈ। ਇਸ ਮਾਮਲੇ ਸਬੰਧੀ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਤਰਸੇਮ ਸਿੰਘ ਦੀ ਪਤਨੀ ਇੰਦਰਜੀਤ ਕੌਰ ਦੇ ਬਿਆਨਾਂ ਅਨੁਸਾਰ ਬੈਂਕ ਦਾ ਕਰੀਬ 10-12 ਲੱਖ ਦਾ ਕਰਜ਼ਾ ਸੀ ਤੇ ਉਸ ਨੇ ਸ਼ਰਾਬ ਦੇ ਭੁਲੇਖੇ ਕੋਈ ਜ਼ਹਿਰੀਲੀ ਚੀਜ਼ ਪੀਣ ਨਾਲ ਉਸ ਦੀ ਮੋਤ ਹੋ ਗਈ ਜਿਸ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕਰ ਕੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਕਿਸਾਨ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਦਾ ਕਰਜ਼ਾ ਮਾਫ ਕਰਨ, ਬੱਚਿਆਂ ਦੀ ਪੜ੍ਹਾਈ ਦਾ ਖਰਚ ਚੁੱਕਣ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।






