ਪਿੰਡ ਸ਼ਾਹਪੁਰ ਦੇ ਰਹਿਣ ਵਾਲੇ ਨੌਜਵਾਨ ਹਰਕਮਲ ਸਿੰਘ (25) ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਹਰਕਮਲ ਐਤਵਾਰ ਸ਼ਾਮ 6:30 ਵਜੇ ਘਰ ਆਇਆ ਸੀ। ਇਸੇ ਦੌਰਾਨ ਉਸ ਨੇ ਆਪਣੀ ਮਾਂ ਨੂੰ ਚਾਹ ਬਣਾਉਣ ਲਈ ਕਿਹਾ ਤਾਂ ਉਹ ਘਰ ਦੀ ਛੱਤ ’ਤੇ ਚਲਾ ਗਿਆ। ਉਥੇ ਉਸ ਨੇ ਚਿੱਟੇ ਦਾ ਟੀਕਾ ਲਗਾਇਆ। ਕਾਫੀ ਦੇਰ ਤੱਕ ਜਦੋਂ ਉਹ ਵਾਪਸ ਨਾ ਆਇਆ ਤਾਂ ਉਸ ਦੀ ਮਾਂ ਨੇ ਛੱਤ ’ਤੇ ਜਾ ਕੇ ਦੇਖਿਆ ਕਿ ਉਸ ਦੀ ਮੌਤ ਹੋ ਚੁੱਕੀ ਸੀ।






