ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਪੰਜਾਬ ਸਰਕਾਰ ਵੱਲੋਂ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਤੇ ਭੈਣ ਨੂੰ ਨੌਕਰੀ ਦੇਣ ਦੇ ਕੀਤੇ ਐਲਾਨ ਨੂੰ ਠੁਕਰਾ ਦਿੱਤਾ ਹੈ ਤੇ ਮੰਗ ਕੀਤੀ ਹੈ ਕਿ ਪਹਿਲਾਂ ਪੰਜਾਬ ਸਰਕਾਰ ਸ਼ੁਭਕਰਨ ਸਿੰਘ ਦੇ ਕਾਤਲਾਂ ਖਿਲਾਫ਼ ਐਫਆਈਆਰ ਦਰਜ ਕਰੇ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਕਿ ਨੌਜਵਾਨ ਸ਼ੁਭਕਰਨ ਸਿੰਘ ਨੂੰ ਤਾਂ ਹੀ ਸ਼ਹੀਦ ਦਾ ਦਰਜਾ ਦਿੱਤਾ ਜਾ ਸਕਦਾ ਹੈ, ਜਦੋਂ ਉਸ ‘ਤੇ ਗੋਲ਼ੀ ਚਲਾਉਣ ਵਾਲੇ ਸਬੰਧਤ ਅਧਿਕਾਰੀਆਂ ਖਿਲਾਫ਼ ਮੁਕੱਦਮਾ ਦਰਜ ਕੀਤਾ ਜਾਵੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਜਦੋਂ ਤਕ ਪੰਜਾਬ ਸਰਕਾਰ ਐਫ਼ਆਈਆਰ ਦਰਜ ਨਹੀਂ ਕਰਦੀ ਓਨਾ ਚਿਰ ਸ਼ੁਭਕਰਨ ਦਾ ਸਸਕਾਰ ਨਹੀਂ ਕੀਤਾ ਜਾਵੇਗਾ ਭਾਵੇਂ ਇਸ ਕੰਮ ਨੂੰ ਕਿੰਨਾ ਵੀ ਸਮਾਂ ਲੱਗ ਜਾਵੇ। ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਆਖਿਆ ਕਿ ਉਨ੍ਹਾਂ ਨੂੰ ਪੈਸੇ ਨਹੀਂ ਸਗੋਂ ਇਨਸਾਫ਼ ਚਾਹੀਦਾ ਹੈ






