ਥਾਣਾ ਦਰੇਸ਼ੀ ਦੇ ਅਧੀਨ ਆਉਂਦੇ ਇਲਾਕੇ ‘ਚ ਹਵਸ ‘ਚ ਅੰਨ੍ਹੇ ਹੋਏ ਵਿਅਕਤੀ ਨੇ ਆਪਣੇ 7 ਸਾਲ ਦੇ ਮਤਰੇਏ ਪੁੱਤਰ ਨੂੰ ਹਵਸ ਦਾ ਸ਼ਿਕਾਰ ਬਣਾ ਲਿਆ l ਇਸ ਮਾਮਲੇ ਵਿੱਚ ਥਾਣਾ ਦਰੇਸੀ ਦੀ ਪੁਲਿਸ ਨੇ ਲੜਕੇ ਦੀ ਮਾਂ ਦੀ ਸ਼ਿਕਾਇਤ ‘ਤੇ ਗਲ਼ੀ ਨੰਬਰ 2 ਬਸਤੀ ਜੋਧੇਵਾਲ ਦੇ ਰਹਿਣ ਵਾਲੇ ਪ੍ਰਮੋਦ ਯਾਦਵ ਖਿਲਾਫ਼ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।
ਪੁਲਿਸ ਨੂੰ ਜਾਣਕਾਰੀ ਦਿੰਦਿਆਂ ਔਰਤ ਨੇ ਦੱਸਿਆ ਕਿ ਉਹ ਪਿਛਲੇ ਕੁਝ ਸਮੇਂ ਤੋਂ ਪ੍ਰਮੋਦ ਯਾਦਵ ਨਾਲ ਲਿਵ ਇਨ ਰਿਲੇਸ਼ਨ ‘ਚ ਹੈl ਉਸਦਾ 7 ਸਾਲ ਦਾ ਪੁੱਤਰ ਵੀ ਉਨ੍ਹਾਂ ਦੇ ਕੋਲ ਹੀ ਰਹਿੰਦਾ ਹੈ। ਕੁਝ ਦਿਨ ਪਹਿਲੋਂ ਉਹ ਬਾਜ਼ਾਰ ਤੋਂ ਸਾਮਾਨ ਖਰੀਦਣ ਗਈl ਘਰ ਵਿਚ ਪ੍ਰਮੋਦ ਯਾਦਵ ਤੇ ਉਸ ਦਾ ਪੁੱਤਰ ਮੌਜੂਦ ਸਨl
ਤਕਰੀਬਨ ਇਕ ਘੰਟੇ ਬਾਅਦ ਜਦ ਔਰਤ ਘਰ ਵਾਪਸ ਪਰਤੀ ਤਾਂ ਘਰ ਦੇ ਅੰਦਰ ਦਾਖਲ ਹੁੰਦੇ ਹੀ ਉਸ ਦੇ ਪੈਰਾਂ ਥੱਲੋਂ ਜ਼ਮੀਨ ਨਿਕਲ ਗਈl ਹਵਸ ‘ਚ ਅੰਨ੍ਹਾ ਹੋਇਆ ਪ੍ਰਮੋਦ ਯਾਦਵ ਬੱਚੇ ਨਾਲ ਗੈਰ ਕੁਦਰਤੀ ਤਰੀਕੇ ਨਾਲ ਹਵਸ ਮਿਟਾ ਰਿਹਾ ਸੀ l ਔਰਤ ਨੂੰ ਦੇਖ ਕੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ l ਉਧਰੋਂ ਇਸ ਮਾਮਲੇ ‘ਚ ਥਾਣਾ ਦਰੇਸੀ ਦੀ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਪ੍ਰਮੋਦ ਯਾਦਵ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆl ਪੁਲਿਸ ਦੇ ਮੁਤਾਬਕ ਮੁਲਜ਼ਮ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।






