ਲੁਧਿਆਣਾ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਗਣੇਸ਼ ਨਗਰ ਵਿੱਚ ਉਸ ਵੇਲੇ ਅਫਰਾ ਤਫਰੀ ਦਾ ਮਾਹੌਲ ਬਣ ਗਿਆ ਜਦੋਂ ਇਲਾਕੇ ਵਿੱਚ ਪੈਂਦੀ ਇੱਕ ਬੇਕਰੀ ਦੇ ਗੋਦਾਮ ਵਿੱਚ ਅਚਾਨਕ ਅੱਗ ਲੱਗ ਗਈ l ਬੇਕਰੀ ਦੀ ਰਸੋਈ ਵਿਚ ਪਿਆ ਸਿਲੰਡਰ ਜ਼ੋਰਦਾਰ ਧਮਾਕੇ ਨਾਲ ਫਟ ਗਿਆ l ਭਾਰੀ ਮਾਤਰਾ ਵਿੱਚ ਜਵਲਣਸ਼ੀਲ ਪਦਾਰਥ ਹੋਣ ਕਾਰਨ ਦੇਖ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ l ਇਸ ਹਾਦਸੇ ਦੇ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਹੀ ਰਿਹਾ, ਪਰ ਗੋਦਾਮ ਵਿੱਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਪੌਣੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ l ਫਾਇਰ ਬ੍ਰਿਗੇਡ ਟੀਮ ਇਸ ਪੂਰੇ ਮਾਮਲੇ ਦੀ ਜਾਂਚ ਕਰਨ ਵਿੱਚ ਜੁੜ ਗਈ ਹੈ l






