ਪ੍ਰਤਾਪਪੁਰਾ ਇਲਾਕੇ ‘ਚ ਸੋਮਵਾਰ ਦੇਰ ਰਾਤ ਮੁਲਜ਼ਮ ਗੈਂਗਸਟਰ ਸੂਰਜ ਦੀ ਕੁਝ ਲੋਕਾਂ ਨੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੂਰਜ ਗੈਂਗਸਟਰ ਸੁੱਖਾ ਬਾੜੇਵਾਲੀਆ ਦੇ ਕਤਲ ‘ਚ ਪੁਲਿਸ ਨੂੰ ਲੋੜੀਂਦਾ ਸੀ। ਉਸ ਨੂੰ ਤਿੰਨ ਗੋਲ਼ੀਆਂ ਲੱਗੀਆਂ। ਥਾਣਾ ਪੀਏਯੂ ਤੇ ਸੀਆਈਏ ਦੀ ਟੀਮ ਜਾਂਚ ਕਰ ਰਹੀ ਹੈ। ਚਰਚਾ ਹੈ ਕਿ ਸੁੱਖਾ ਗੈਂਗ ਦੇ ਸਾਥੀਆਂ ਨੇ ਇਸ ਕਤਲੇਆਮ ਦਾ ਬਦਲਾ ਲਿਆ ਹੈ।






