ਇਕ ਦਹਾਕੇ ਪੁਰਾਣੀ ਰੰਜਿਸ਼ ਤਹਿਤ ਬਜ਼ੁਰਗ ਵਿਅਕਤੀ ਨੂੰ ਟਰੈਕਟਰ ਹੇਠਾਂ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ l ਹੈਵਾਨੀਅਤ ਭਰੀ ਇਸ ਕਤਲ ਦੀ ਵਾਰਦਾਤ ਤੋਂ ਬਾਅਦ ਪੁਲਿਸ ਤੁਰੰਤ ਹਰਕਤ ਵਿੱਚ ਆਈl ਥਾਣਾ ਸਦਰ ਦੀ ਪੁਲਿਸ ਨੇ ਸਰਬਜੀਤ ਕੌਰ ਅਤੇ ਕੁਲਵਿੰਦਰ ਸਿੰਘ ਨਾਮ ਦੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਵਧੇਰੇ ਪੁੱਛ ਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮ੍ਰਿਤਕ ਹਰੀ ਰਾਮ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ l ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਕੁਲਵੀਰ ਸਿੰਘ ਨੇ ਦੱਸਿਆ ਦੋਵਾਂ ਧਿਰਾਂ ਵਿਚਕਾਰ ਪਿਛਲੇ 10 ਸਾਲ ਤੋਂ ਦੁਸ਼ਮਣੀ ਚੱਲ ਰਹੀ ਸੀ l ਕਈ ਵਾਰ ਦੋਵਾਂ ਧਿਰਾਂ ਵਿੱਚ ਘਰ ਝਗੜਾ ਹੋਇਆ l ਦੋਸ਼ੀ ਧਿਰ ਨੇ ਮੁਦਈ ਪਾਰਟੀ ਤੇ ਕੁਝ ਸਮਾਂ ਪਹਿਲੋਂ ਸੰਗੀਨ ਧਾਰਾਵਾਂ ਦੇ ਤਹਿਤ ਮੁਕਦਮਾ ਵੀ ਦਰਜ ਕਰਵਾਇਆ ਹੋਇਆ ਸੀ l
ਥਾਣਾ ਸਦਰ ਦੀ ਪੁਲਿਸ ਨੇ ਸ਼ਿਕਾਇਤ ਦਿੰਦਿਆਂ ਹਿਮਾਯੂਪੁਰਾ ਦੇ ਰਹਿਣ ਵਾਲੇ ਬੀਰਪਾਲ ਸਿੰਘ ਨੇ ਦੱਸਿਆ ਕਿ 1 ਮਾਰਚ ਸ਼ਾਮ ਸਾਢੇ 7 ਵਜੇ ਦੇ ਕਰੀਬ ਉਹ ਦੁੱਧ ਲੈ ਕੇ ਘਰ ਵਾਪਸ ਆ ਰਿਹਾ ਸੀ l ਇਸੇ ਦੌਰਾਨ ਪੁਰਾਣੀ ਰੰਜਿਸ਼ ਦੇ ਚਲਦਿਆਂ ਮੁਲਜਮ ਕੁਲਵਿੰਦਰ ਸਿੰਘ ਨੇ ਬੀਰਪਾਲ ਸਿੰਘ ਨੂੰ ਘੇਰ ਕੇ ਗਾਲੀ ਗਲੋਚ ਕੀਤੀ l ਇਸ ਸਬੰਧੀ ਬੀਰਪਾਲ ਸਿੰਘ ਅਤੇ ਉਸਦੇ ਪਿਤਾ ਹਰੀ ਰਾਮ ਪੁਲਿਸ ਨੂੰ ਸ਼ਿਕਾਇਤ ਦੇ ਕੇ ਘਰ ਵਾਪਸ ਆ ਰਹੇ ਸਨ। ਜਿਵੇਂ ਹੀ ਉਹ ਖੇੜੀ ਰੋਡ ਤੋਂ ਹੁੰਦੇ ਹੋਏ ਲਲਤੋ ਕਲਾਂ ਤਾਂ ਬਲੈਰੋ ਕਾਰ ਸਵਾਰ ਮੁਲਜ਼ਮਾਂ ਨੇ ਜਾਨੋ ਮਾਰ ਦੇਣ ਦੀ ਨੀਅਤ ਨਾਲ ਬੀਰਪਾਲ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ l ਬੀਰਪਾਲ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਜਿਵੇਂ ਹੀ ਉਹ ਸੜਕ ਤੇ ਡਿੱਗੇ ਤਾਂ ਮੁਲਜ਼ਮਾਂ ਬਲੈਰੋ ਕਾਰ ਦਾ ਟਾਇਰ ਉਸ ਦੇ ਪਿਤਾ ਹਰੀ ਰਾਮ ਦੇ ਸਿਰ ‘ਤੇ ਚੜ੍ਹਾ ਦਿੱਤਾl ਗੰਭੀਰ ਹਾਲਤ ‘ਚ ਹਰੀ ਰਾਮ ਨੂੰ ਪੀਜੀਆਈ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕੁਝ ਸਮੇਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ l ਇਸ ਮਾਮਲੇ ‘ਚ ਥਾਣਾ ਸਦਰ ਦੀ ਪੁਲਿਸ ਨੇ ਬੀਰਪਾਲ ਸਿੰਘ ਦੀ ਸ਼ਿਕਾਇਤ ‘ਤੇ ਹਿਮਾਯੂਪੁਰਾ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ, ਗੁਰਮੀਤ ਸਿੰਘ, ਡਾ. ਸਿਕੰਦਰ ਸਿੰਘ ਅਤੇ ਸਰਬਜੀਤ ਕੌਰ ਖਿਲਾਫ਼ ਮੁਕੱਦਮਾ ਦਰਜ ਕਰਕੇ ਕੁਲਵਿੰਦਰ ਸਿੰਘ ਅਤੇ ਸਰਬਜੀਤ ਕੌਰ ਨੂੰ ਗ੍ਰਿਫਤਾਰ ਕਰ ਲਿਆ ਹੈ। l






