ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਦੇਣੋਵਾਲ ਕਲਾਂ ਵਿਖੇ ਇੱਕ ਨੌਜਵਾਨ ਦੀ ਲਾਸ਼ ਮੋਬਾਈਲ ਟਾਵਰ ਨਾਲ ਲਟਕਦੀ ਮਿਲੀ। ਨੌਜਵਾਨ ਦੀ ਪਛਾਣ ਬਲਵਿੰਦਰ ਕੁਮਾਰ ਪੁੱਤਰ ਦੀਪ ਕੁਮਾਰ ਵਾਸੀ ਦੇਣੋਵਾਲ ਕਲਾਂ ਥਾਣਾ ਗੜ੍ਹਸ਼ੰਕਰ ਵਜੋਂ ਹੋਈ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਮਾਨਸਿਕ ਤੌਰ ਤੇ ਪਰੇਸ਼ਾਨ ਦੱਸਿਆ ਜਾ ਰਿਹਾ ਹੈ। ਬੁੱਧਵਾਰ ਸਵੇਰ ਨੂੰ ਕਿਸੇ ਨੇ ਉਸ ਦੀ ਲਾਸ਼ ਪਿੰਡ ਦੇ ਬਾਹਰਵਾਰ ਮੋਬਾਈਲ ਟਾਵਰ ਨਾਲ ਲਟਕਦੀ ਵੇਖੀ ਅਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਅਤੇ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।






