ਮੰਗਲਵਾਰ ਦੁਪਹਿਰ ਕੇਂਦਰੀ ਜੇਲ ’ਚ ਕਤਲ ਦੀ ਸਜ਼ਾ ਭੁਗਤ ਰਹੇ ਕੈਦੀ ਅਸ਼ੋਕ ਕੁਮਾਰ ਪੁੱਤਰ ਹਰ ਭਗਵਾਨ ਦਾਸ ਵਾਸੀ ਜ਼ਿਲ੍ਹਾ ਫਾਜ਼ਿਲਕਾ ਬਸਤੀ ਦੋਦਾ ਵਾਲੀ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਇੱਕ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕੈਦੀ ਅਸ਼ੋਕ ਕੁਮਾਰ ਦੀ ਮੰਗਲਵਾਰ ਦੁਪਹਿਰ ਅਚਾਨਕ ਤਬੀਅਤ ਖਰਾਬ ਹੋ ਗਈ ਤਾਂ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿੱਚ ਦਾਖਲ ਕਰਵਾਇਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਉਸ ਨੇ ਦੱਸਿਆ ਕਿ ਸਾਲ 1999 ਵਿੱਚ ਥਾਣਾ ਸਿਟੀ ਫਾਜ਼ਿਲਕਾ ਵਿੱਚ ਕਤਲ ਦਾ ਕੇਸ ਦਰਜ ਹੋਇਆ ਸੀ ਜਿਸ ਵਿੱਚ ਉਸ ਨੂੰ ਸਾਲ 2012 ਵਿੱਚ ਉਮਰ ਕੈਦ ਅਤੇ 5000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ। ਕਵਿਤਾ ਨੇ ਦੱਸਿਆ ਕਿ ਉਸ ਦੇ ਭਰਾ ਅਸ਼ੋਕ ਕੁਮਾਰ ਦੀ ਸਜ਼ਾ ਇਕ ਮਹੀਨੇ ਬਾਅਦ ਪੂਰੀ ਹੋਣੀ ਸੀ ਪਰ ਰੱਬ ਨੂੰ ਸ਼ਾਇਦ ਕੁਝ ਹੋਰ ਮਨਜ਼ੂਰ ਸੀ।ਜੱਜ ਅਸ਼ੋਕ ਚੌਹਾਨ ਦੀ ਨਿਗਰਾਨੀ ਹੇਠ ਕੈਦੀ ਦਾ ਪੋਸਟਮਾਰਟਮ ਕਰਵਾਇਆ ਗਿਆ ਅਤੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ।






