ਲੋਕ ਸਭਾ ਚੋਣਾਂ 2024 (Lok Sabha Election 2024) ਦੌਰਾਨ ਚੋਣ ਡਿਊਟੀ ਤੋਂ ਗ਼ੈਰ-ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਅਮਰਦੀਪ ਸਿੰਘ ਥਿੰਦ, ਪੀਸੀਐਸ ਖਿਲਾਫ਼ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।
ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅਮਰਦੀਪ ਸਿੰਘ ਥਿੰਦ ਦੀ ਥਾਂ ਕਮਿਸ਼ਨ ਨੇ ਕਰਨਦੀਪ ਸਿੰਘ, ਪੀਸੀਐਸ ਨੂੰ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਵੱਜੋਂ ਨਿਯੁਕਤ ਕੀਤਾ ਹੈ ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਦੇ ਨਾਲ ਹੀ ਅਮਰਦੀਪ ਸਿੰਘ ਥਿੰਦ ਖਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੇ ਜਾਣ ਬਾਬਤ ਰਿਪੋਰਟ ਵੀ ਕਮਿਸ਼ਨ ਨੇ ਜਲਦ ਭੇਜਣ ਲਈ ਕਿਹਾ ਹੈ।






