ਲੁਧਿਆਣਾ ਪੁਲਿਸ ਅਤੇ ਜੇਲ੍ਹ ਅਧਿਕਾਰੀਆਂ ਵਲੋਂ ਸਾਂਝੇ ਤੌਰ ਤੇ ਚਲਾਈ ਗਈ ਤਲਾਸ਼ੀ ਮੁਹਿੰਮ ਦੇ ਦੌਰਾਨ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਵਿਚ ਬੰਦ ਹਵਾਲਾਤੀਆਂ ਦੇ ਕਬਜ਼ੇ ਵਿੱਚੋਂ ਸੱਤ ਮੋਬਾਈਲ ਫੋਨ ਬਰਾਮਦ ਕੀਤੇ ਗਏ। ਇਸ ਆਪਰੇਸ਼ਨ ਦੌਰਾਨ ਜੇਲ੍ਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਸਮੇਤ ਸਹਾਇਕ ਕਮਿਸ਼ਨਰ ਪੂਰਬੀ ਸੰਦੀਪ ਸਿੰਘ, ਏਸੀਪੀ ਜਸਵਿੰਦਰ ਸਿੰਘ ਖਹਿਰਾ ਥਾਣਾ ਡਿਵੀਜ਼ਨ ਨੰਬਰ ਸੱਤ, ਥਾਣਾ ਮਿਹਰਬਾਨ,ਥਾਣਾ ਟਿੱਬਾ, ਥਾਣਾ ਮੋਤੀ, ਨਗਰ ਅਤੇ ਥਾਣਾ ਜਮਾਲਪੁਰ ਦੀ ਪੁਲਿਸ ਪਾਰਟੀ ਮੌਜੂਦ ਰਹੀ l ਤਲਾਸ਼ੀ ਦੇ ਦੌਰਾਨ ਪੁਲਿਸ ਨੇ ਹਵਾਲਾਤੀ ਮਨਪ੍ਰੀਤ ਸਿੰਘ, ਬਲਜਿੰਦਰ ਸਿੰਘ ਉਰਫ ਇੰਦਾ, ਰਾਹੁਲ ਰਾਣਾ, ਗੁਰਜੰਟ ਸਿੰਘ ਉਰਫ ਜੰਟਾ, ਅਜੈਬ ਸਿੰਘ ਅਤੇ ਕੁਲਜੀਤ ਉਰਫ ਸਿੰਮੀ ਦੇ ਕਬਜ਼ੇ ਚੋਂ ਇੱਕ ਇੱਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਇੱਕ ਮੋਬਾਈਲ ਫੋਨ ਲਾਵਾਰਸ ਹਾਲਤ ਵਿੱਚ ਮਿਲਿਆl ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਹਵਾਲਾਤੀਆਂ ਦੇ ਖ਼ਿਲਾਫ਼ ਮੁਕਦਮੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।






