ਜੰਮੂ-ਕਸ਼ਮੀਰ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਸ਼ਨੀਵਾਰ ਦੁਪਹਿਰ 2:53 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਰਿਕਟਰ ਪੈਮਾਨੇ ‘ਤੇ ਤੀਬਰਤਾ 3.8 ਮਾਪੀ ਗਈ ਹੈ।
ਇੱਕ ਦਿਨ ਵਿੱਚ ਦੋ ਵਾਰ ਭੂਚਾਲ ਆਇਆ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਅਤੇ ਡੋਡਾ ‘ਚ ਸ਼ੁੱਕਰਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਉਸ ਦੌਰਾਨ ਕਿਸ਼ਤਵਾੜ ‘ਚ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.2 ਮਾਪੀ ਗਈ ਸੀ। ਹਾਲਾਂਕਿ ਹੁਣ ਭੂਚਾਲ ਦੇ ਝਟਕਿਆਂ ‘ਚ .8 ਦਾ ਵਾਧਾ ਹੋਇਆ ਹੈ। ਜੰਮੂ-ਕਸ਼ਮੀਰ ‘ਚ ਸ਼ੁੱਕਰਵਾਰ ਦੇਰ ਰਾਤ ਇਕ ਵਾਰ ਫਿਰ ਤੋਂ ਕਸ਼ਮੀਰ ਦੀ ਧਰਤੀ ਕੰਬ ਗਈ। ਬੀਤੀ ਰਾਤ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਭੂਚਾਲ ਦੀ ਤੀਬਰਤਾ 3.2 ਮਾਪੀ ਗਈ।
ਜ਼ਿਕਰਯੋਗ ਹੈ ਕਿ ਕਿਸ਼ਤਵਾੜ ‘ਚ ਭੂਚਾਲ ਕਾਰਨ ਦਿਨ ‘ਚ ਦੋ ਵਾਰ ਧਰਤੀ ਹਿੱਲ ਗਈ। ਭੂਚਾਲ ਦੇ ਝਟਕਿਆਂ ਨੂੰ ਮਹਿਸੂਸ ਕਰਦੇ ਹੋਏ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ ਅਤੇ ਉਥੇ ਖੜ੍ਹੇ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਪਰ ਲਗਾਤਾਰ ਆ ਰਹੇ ਭੂਚਾਲ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।






