ਪਾਕਿਸਤਾਨ ਤੋਂ ਡਰੋਨ ਰਾਹੀਂ ਸਰਹੱਦੀ ਪਿੰਡ ਗੱਟੀ ਰਾਜੋ ਕੇ ਵਿਖੇ ਲੈਂਡ ਕੀਤੀ 3 ਕਿਲੋ 248 ਗ੍ਰਾਮ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਹੈ। ਇਹ ਹੈਰੋਇਨ ਪੁਲਿਸ ਨੇ ਝੋਨੇ ਦੀ ਫਸਲ ਵਿੱਚੋਂ ਸਰਚ ਦੌਰਾਨ ਬਰਾਮਦ ਕੀਤੀ ਹੈ।
ਇਸ ਸਬੰਧ ਵਿੱਚ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਤਸਕਰ ਖ਼ਿਲਾਫ਼ ਐੱਨਡੀਪੀਐੱਸ ਐਕਟ (ਕਮਰੀਸ਼ੀਅਲ) ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਐੱਸਆਈ ਮੇਜਰ ਸਿੰਘ ਪੁਲਿਸ ਟੀਮ ਸਮੇਤ ਗਸ਼ਤ ਦੇ ਸਬੰਧ ਵਿੱਚ ਜੱਲੋ ਕੇ ਮੋੜ ਮੌਜੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਸੰਦੀਪ ਉਰਫ ਸੀਪਾ ਪੁੱਤਰ ਜਸਬੀਰ ਸਿੰਘ ਵਾਸੀ ਗੱਟੀ ਰਾਜੋ ਕੇ ਜੋ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾਉਂਦਾ ਹੈ ਤੇ ਅੱਗੇ ਵੇਚਦਾ ਹੈ।
ਜਿਸ ਨੇ ਪਾਕਿਸਤਾਨ ਤੋਂ ਮੰਗਵਾਈ ਹੈਰੋਇਨ ਆਪਣੇ ਪਿਤਾ ਦੇ ਨਾਮ ’ਤੇ ਗੱਟੀ ਰਾਜੋ ਕੇ ਵਿਖੇ ਖੇਤ ਝੋਨੇ ਦੀ ਪਰਾਲੀ ਵਿੱਚ ਲੁਕਾ ਛੁਪਾ ਕੇ ਰੱਖੀ ਹੋਈ ਹੈ। ਜੇਕਰ ਸਰਚ ਕੀਤੀ ਜਾਵੇ ਤਾਂ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋ ਸਕਦੀ ਹੈ। ਪੁਲਿਸ ਨੇ ਦੱਸਿਆ ਕਿ ਸਰਚ ਦੌਰਾਨ ਉਹ ਤੇ ਉਸ ਦੇ ਸਾਥੀ ਸਮੇਤ ਕਰਮਚਾਰੀਆਂ ਦੇ 3 ਕਿਲੋ 248 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਦੱਸਿਆ ਕਿ ਤਸਕਰ ਸੰਦੀਪ ਉਰਫ ਸੀਪਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।







