ਬ੍ਰਿਟੇਨ ਵਿੱਚ ਇੱਕ ਸਿੱਖ ਔਰਤ ਨਾਲ ਜਬਰ ਜਨਾਹ ਦੇ ਇੱਕ ਮਹੀਨੇ ਬਾਅਦ ਇੱਕ ਹੋਰ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਬ੍ਰਿਟਿਸ਼ ਪੁਲਿਸ ਨੇ ਰਿਪੋਰਟ ਦਿੱਤੀ ਹੈ ਕਿ ਉੱਤਰੀ ਇੰਗਲੈਂਡ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਨਾਲ ਜਬਰ ਜਨਾਹ ਕੀਤਾ ਗਿਆ ਹੈ।
ਇਸ ਮਾਮਲੇ ਵਿੱਚ ਵੈਸਟ ਮਿਡਲੈਂਡਜ਼ ਪੁਲਿਸ ਨੇ ਸੀਸੀਟੀਵੀ ਫੁਟੇਜ ਜਾਰੀ ਕੀਤੀ ਹੈ ਅਤੇ ਜਨਤਾ ਨੂੰ ਇੱਕ ਅਣਪਛਾਤੇ ਨੌਜਵਾਨ ਦਾ ਪਤਾ ਲਗਾਉਣ ਦੀ ਅਪੀਲ ਕੀਤੀ ਹੈ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਨੀਵਾਰ ਸ਼ਾਮ ਨੂੰ ਵਾਲਸਾਲ ਦੇ ਪਾਰਕ ਹਾਲ ਖੇਤਰ ਵਿੱਚ ਇੱਕ ਔਰਤ ਦਾ ਫੋਨ ਆਇਆ। ਅਪਰਾਧ ਨੂੰ “ਨਸਲੀ ਤੌਰ ‘ਤੇ ਭਿਆਨਕ ਹਮਲੇ” ਵਜੋਂ ਪਛਾਣਦੇ ਹੋਏ, ਵੈਸਟ ਮਿਡਲੈਂਡਜ਼ ਪੁਲਿਸ ਨੇ ਸ਼ੱਕੀ ਦੀ ਸੀਸੀਟੀਵੀ ਕੈਮਰੇ ਦੀ ਫੁਟੇਜ ਜਾਰੀ ਕੀਤੀ ਹੈ।
ਬ੍ਰਿਟੇਨ ‘ਚ ਭਾਰਤੀ ਮੂਲ ਦੀ ਔਰਤ ਨਾਲ ਜਬਰ ਜਨਾਹ
ਵੈਸਟ ਮਿਡਲੈਂਡਜ਼ ਪੁਲਿਸ ਲਈ ਜਾਂਚ ਕਰ ਰਹੇ ਡਿਟੈਕਟਿਵ ਸੁਪਰਡੈਂਟ (ਡੀਐਸ) ਰੋਨਨ ਟਾਇਰਰ ਨੇ ਐਤਵਾਰ ਨੂੰ ਕਿਹਾ ਕਿ ਇਹ ਇੱਕ ਔਰਤ ‘ਤੇ ਸਭ ਤੋਂ ਭਿਆਨਕ ਹਮਲਾ ਸੀ। “ਅਸੀਂ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ।”







