ਨਵੰਬਰ ਦੇ ਪਹਿਲੇ ਹਫ਼ਤੇ ਰਾਤ ਦਾ ਤਾਪਮਾਨ ਘਟਣਾ ਸ਼ੁਰੂ ਹੋ ਗਿਆ ਹੈ। ਸੋਮਵਾਰ ਨੂੰ ਬਠਿੰਡਾ, ਫਰੀਦਕੋਟ ਤੇ ਰੋਪੜ ਵਿੱਚ ਰਾਤ ਦਾ ਤਾਪਮਾਨ 12 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਘੱਟ ਸੀ। ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਰਾਤ ਦਾ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਇੱਕ ਡਿਗਰੀ ਘੱਟ ਸੀ।
ਲੁਧਿਆਣਾ, ਅੰਮ੍ਰਿਤਸਰ, ਚੰਡੀਗੜ੍ਹ, ਗੁਰਦਾਸਪੁਰ, ਐਸਬੀਐਸ ਨਗਰ ਅਤੇ ਪਟਿਆਲਾ ਵਿੱਚ ਰਾਤ ਦਾ ਤਾਪਮਾਨ 15 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਵੱਧ ਸੀ। ਦੂਜੇ ਪਾਸੇ, ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹੁਣ ਦਿਨ ਦਾ ਤਾਪਮਾਨ 28 ਤੋਂ 29 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ।







