ਗੁਰਦੁਆਰਾ ਨੌਵੀਂ ਪਾਤਸ਼ਾਹੀ ਦੁਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਨੂੰ ਜਾਣ ਵਾਲੀਆਂ ਸੜਕਾਂ ਦੀ ਮਾੜੀ ਹਾਲਤ ਦੇ ਵਿਰੋਧ ਵਿੱਚ ਜ਼ਿਲ੍ਹੇ ਦੀਆਂ ਸਿੱਖ ਸੰਸਥਾਵਾਂ, ਵਾਲਮੀਕ ਸੰਸਥਾਵਾਂ ਤੇ ਰਵਿਦਾਸ ਭਾਈਚਾਰਾ ਸ੍ਰੀ ਗੁਰੂ ਰਵਿਦਾਸ ਚੌਕ ‘ਤੇ ਆਵਾਜਾਈ ਰੋਕ ਕੇ ਵਿਰੋਧ ਪ੍ਰਦਰਸ਼ਨ ਕਰਨਗੇ।
ਜ਼ਿਲ੍ਹੇ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸੰਸਥਾਵਾਂ ਦੇ ਨੁਮਾਇੰਦੇ ਦੁਪਹਿਰ 12 ਵਜੇ ਸ਼ੁਰੂ ਹੋਣ ਵਾਲੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣਗੇ। ਜਿਸ ਕਾਰਨ ਸ੍ਰੀ ਗੁਰੂ ਰਵਿਦਾਸ ਚੌਕ ਨੂੰ ਜਾਣ ਵਾਲੀਆਂ ਸੜਕਾਂ ਦੁਪਹਿਰ 12 ਵਜੇ ਤੋਂ ਬੰਦ ਕਰ ਦਿੱਤੀਆਂ ਜਾਣਗੀਆਂ।





