Cash For Query Row ਮਾਮਲੇ ਵਿਚ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੂੰ ਚਾਰਜਸ਼ੀਟ ਦਾਇਰ ਕਰਨ ਦੀ ਆਗਿਆ ਦੇਣ ਵਾਲੇ ਲੋਕਪਾਲ ਦੇ ਹੁਕਮ ਨੂੰ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੀ ਸੰਸਦ ਮੈਂਬਰ ਮਹੂਆ ਮੋਇਤਰਾ (Mahua Moitra) ਨੇ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ।
ਜਸਟਿਸ ਅਨਿਲ ਖੇਤਰਪਾਲ ਅਤੇ ਜਸਟਿਸ ਹਰੀਸ਼ ਵੈਦਿਆਨਾਥਨ ਸ਼ੰਕਰ ਦੀ ਬੈਂਚ ਨੇ ਮੰਗਲਵਾਰ ਨੂੰ ਮਾਮਲੇ ਨੂੰ 21 ਨਵੰਬਰ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ, ਕਿਹਾ ਕਿ ਸੀਲਬੰਦ ਲਿਫਾਫੇ ਵਿੱਚ ਪੇਸ਼ ਕੀਤੇ ਗਏ ਲੋਕਪਾਲ ਦੇ ਆਦੇਸ਼ ਨੂੰ ਪੜ੍ਹਨ ਲਈ ਕੁਝ ਸਮਾਂ ਚਾਹੀਦਾ ਹੈ। ਅਦਾਲਤ ਨੇ ਇਹ ਵੀ ਟਿੱਪਣੀ ਕੀਤੀ ਕਿ ਮਾਮਲਾ ਅਦਾਲਤ ਦੇ ਸਾਹਮਣੇ ਆਉਣ ਤੋਂ ਪਹਿਲਾਂ ਮੀਡੀਆ ਤੱਕ ਪਹੁੰਚ ਗਿਆ ਸੀ।






