ਦਿੱਲੀ ਦੀ ਇਕ ਅਦਾਲਤ ਨੇ ਗੋਆ ਦੇ ਨਾਈਟ ਕਲੱਬ ਦੇ ਮਾਲਕ ਸੌਰਭ ਲੂਥਰਾ ਅਤੇ ਗੌਰਵ ਲੂਥਰਾ ਦੀ ਟਰਾਂਜ਼ਿਟ ਅਗਾਊਂ ਜ਼ਮਾਨਤ ਪਟੀਸ਼ਨ ਅੱਜ ਖਾਰਜ ਕਰ ਦਿੱਤੀ ਹੈ। ਦੂਜੇ ਪਾਸੇ ਇਸ ਹਾਦਸੇ ਨਾਲ ਸਬੰਧਤ ਪੰਚਾਇਤ ਦਾ ਸਕੱਤਰ ਮੁਅੱਤਲ ਕਰ ਦਿੱਤਾ ਗਿਆ ਹੈ। ਪੁਲੀਸ ਨੇ ਦੱਸਿਆ ਕਿ ਉਹ ਪੁਲੀਸ ਨੂੰ ਜਾਂਚ ਵਿਚ ਸਹਿਯੋਗ ਨਹੀਂ ਦੇ ਰਿਹਾ ਸੀ। ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਦੱਸਿਆ ਕਿ ਸੀਬੀਆਈ ਤੇ ਗੋਆ ਪੁਲੀਸ ਲੂਥਰਾ ਭਰਾਵਾਂ ਨੂੰ ਜਲਦੀ ਹੀ ਭਾਰਤ ਲੈ ਕੇ ਆਉਣਗੇ ਤੇ ਇਸ ਸਬੰਧੀ ਕਾਗਜ਼ੀ ਕਾਰਵਾਈ ਮੁਕੰਮਲ ਕੀਤਾ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਗੋਆ ਦੇ ਨਾਈਟ ਕਲੱਬ ਵਿਚ ਅੱਗ ਲੱਗਣ ਕਾਰਨ 25 ਜਣਿਆਂ ਦੀ ਮੌਤ ਹੋ ਗਈ ਸੀ।






