ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਵੱਲੋਂ ਅੱਗੇ ਪ੍ਰਤਾਪ ਬਾਜਵਾ ਦਾ ਵਕੀਲ ਪੇਸ਼ ਹੋਇਆ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਭੇਜੇ ਨੋਟਿਸ ਸਬੰਧੀ ਵਕੀਲ ਅਰਵਿੰਦ ਸਿੰਘ ਸਚਦੇਵਾ ਨੇ ਬਾਜਵਾ ਦਾ ਪੱਖ ਰੱਖਿਆ।
ਇਸ ਦੌਰਾਨ ਬਾਜਵਾ ਦੇ ਵਕੀਲ ਅਰਵਿੰਦ ਸਿੰਘ ਸਚਦੇਵਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵਿਅਸਤ ਹੋਣ ਕਰਕੇ ਖੁਦ ਨਹੀਂ ਆ ਸਕੇ ਪਰ ਉਨ੍ਹਾਂ ਨੇ ਕਮਿਸ਼ਨ ਕੋਲ ਆਪਣਾ ਜਵਾਬ ਦਰਜ ਕਰਵਾ ਦਿੱਤਾ ਹੈ ਅਤੇ ਹੋਰ ਲੋੜੀਂਦੇ ਜਵਾਬ ਲਈ 15 ਦਿਨਾਂ ਦਾ ਸਮਾਂ ਮੰਗਿਆ ਹੈ। ਹੁਣ ਕਮਿਸ਼ਨ ਨੇ ਅਗਲੀ ਤਾਰੀਖ 26 ਫਰਵਰੀ ਪਾ ਦਿੱਤੀ ਹੈ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੇ ਵਕੀਲ ਅਰਵਿੰਦ ਸਿੰਘ ਸਚਦੇਵਾ ਵੱਲੋਂ ਰੱਖੇ ਪੱਖ ਨੂੰ ਵਿਚਾਰਿਆ ਜਾਵੇਗਾ ਅਤੇ ਉਸ ਦੇ ਆਧਾਰ ’ਤੇ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।







