ਪਾਕਿਸਤਾਨ ਦੇ ਉੱਤਰ-ਪੱਛਮੀ ਖੇਤਰ ਦੇ ਪੁਲੀਸ ਸਟੇਸ਼ਨ ਦੇ ਨੇੜੇ ਬੰਬ ਧਮਾਕੇ ਵਿੱਚ ਇੱਕ ਬੱਚੇ ਸਣੇ ਦੋ ਜਣਿਆਂ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖ਼ਮੀ ਹੋ ਗਏ। ਸਥਾਨਕ ਪੁਲੀਸ ਅਨੁਸਾਰ ਇਹ ਧਮਾਕਾ ਉੱਤਰੀ ਵਜ਼ੀਰਿਸਤਾਨ ਦੀ ਸਰਹੱਦ ਨਾਲ ਲੱਗਦੇ ਬੰਨੂ ਜ਼ਿਲ੍ਹੇ ਦੇ ਮੇਰੀਅਨ ਪੁਲੀਸ ਸਟੇਸ਼ਨ ਦੇ ਬਾਹਰ ਹੋਇਆ। ਇਸ ਆਟੋ ਰਿਕਸ਼ਾ ਵਿਚ ਧਮਾਕਾਖੇਜ਼ ਸਮੱਗਰੀ ਰੱਖੀ ਹੋਈ ਸੀ।
ਧਮਾਕੇ ਤੋਂ ਤੁਰੰਤ ਬਾਅਦ ਜ਼ਖ਼ਮੀਆਂ ਨੂੰ ਇਲਾਜ ਲਈ ਬੰਨੂ ਦੇ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ। ਪੁਲੀਸ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ ਅਤੇ ਵਾਧੂ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।







