ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਾਨਕਸਰ ਸੰਪਰਦਾਇ ਦੇ ਮੁਖੀ ਸੰਤ ਬਾਬਾ ਘਾਲਾ ਸਿੰਘ ਨਾਲ ਗੁਰਦੁਆਰਾ ਨਾਨਕਸਰ ਤੇਰਾਂ ਮੰਜ਼ਿਲੀ ਠਾਠ ਝੋਰੜਾਂ ਵਿਖੇ ਮੁਲਾਕਾਤ ਵਿਸ਼ੇਸ਼ ਮੁਲਾਕਾਤ ਕੀਤੀ ਹੈ
ਗ਼ੌਰਤਲਬ ਹੈ ਕਿ ਨਾਨਕਸਰ ਸੰਪਰਦਾਇ ਦੇ ਸੰਤ ਬਾਬਾ ਘਾਲਾ ਸਿੰਘ ਦੀ ਸਰਕਾਰੀ ਸਰੁੱਖਿਆ ਹਾਲ ਹੀ ਵਿੱਚ ਵਾਪਸ ਲਈ ਗਈ ਹੈ। ਇਸ ਮੌਕੇ ਜਥੇਦਾਰ ਗੜਗੱਜ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਅਤੇ ਐੱਸ ਜੀ ਪੀ ਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਵੀ ਹਾਜ਼ਿਰ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੜਗੱਜ ਨੇ ਸੰਤ ਬਾਬਾ ਘਾਲਾ ਸਿੰਘ ਦੀ ਸਰਕਾਰੀ ਸੁਰੱਖਿਆ ਵਾਪਸ ਲੈਣ ਦੇ ਫੈਸਲੇ ਦੀ ਨਿੰਦਾ ਕਰਦਿਆਂ ਇਸ ਕਾਰਵਾਈ ਨੂੰ ਗਲਤ ਅਤੇ ਰਾਜਨੀਤਿਕ ਖੁੰਦਕ ਕਰਾਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਸਰਕਾਰ ਨੂੰ ਬਾਬਾ ਘਾਲਾ ਸਿੰਘ ਦੀ ਸੁਰੱਖਿਆ ਮੁੜ ਬਹਾਲ ਕਰਨ ਦੀ ਮੰਗ ਕੀਤੀ।







