ਪੰਜਾਬ ਭਾਜਪਾ ਵੱਲੋਂ 14 ਮਾਰਚ ਨੂੰ ਮੋਗਾ ਰੈਲੀ ਤੈਅ ਕੀਤੀ ਗਈ ਹੈ, ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੇ। ਪੰਜਾਬ ਭਾਜਪਾ ਇਸ ਰੈਲੀ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਏਗੀ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਇੱਥੇ ਰੈਲੀ ਦੇ ਵੇਰਵੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਰੈਲੀ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਨੂੰ ਪੰਜਾਬ ਚ ਨਵਾਂ ਸਿਆਸੀ ਬਦਲ ਦੇਵੇਗੀ।






