ਇੱਥੋਂ ਦੇ ਇੱਕ ਫਾਰਮ ਹਾਉਸ ’ਤੇ ਕੁੱਝ ਵਿਅਕਤੀਆਂ ਵੱਲੋਂ ਗੋਲੀਆਂ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੋਲੀਬਾਰੀ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਜਸਵੀਰ ਕੁਮਾਰ ਕਾਕਾ ਆਪਣੇ ਫਾਰਮ ਹਾਉਸ ਵਿਚ ਆਪਣੇ ਮਾਲੀ ਬਲਦੇਵ ਸਿੰਘ ਨਾਲ ਕੰਮ ਕਰ ਰਿਹਾ ਸੀ। ਇਸ ਦੌਰਾਨ ਦੋ ਵਿਅਕਤੀ ਆਏ ਅਤੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਨ੍ਹਾਂ ਦੋਵਾਂ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਰਦੂਲਗੜ੍ਹ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਹੈ।





