ਦੱਖਣੀ ਇਥੋਪੀਆ ਦੇ ਗਾਮੋ ਜ਼ੋਨ ਵਿੱਚ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 52 ਲੋਕਾਂ ਦੀ ਮੌਤ ਹੋ ਗਈ ਹੈ।
ਗਾਮੋ ਜ਼ੋਨ ਦੇ ਸਰਕਾਰੀ ਸੰਚਾਰ ਦਫ਼ਤਰ ਨੇ ਵੀਰਵਾਰ ਨੂੰ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਨੈਰੋਬੀ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਸ਼ਾਸਨ ਵੱਲੋਂ ਇਲਾਕੇ ਵਿੱਚ ਬਚਾਅ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ ਅਤੇ ਇਸ ਤਬਾਹੀ ਕਾਰਨ ਸਥਾਨਕ ਲੋਕਾਂ ਵਿੱਚ ਕਾਫੀ ਸਹਿਮ ਪਾਇਆ ਜਾ ਰਿਹਾ ਹੈ।






