ਚੰਡੀਗੜ੍ਹ ਦੇ ਸੈਕਟਰ 38 ਲਾਈਟ ਪੁਆਇੰਟ ’ਤੇ ਇਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਵਿਅਕਤੀ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਇੱਥੇ ਹਿਮਾਚਲ ਰੋਡਵੇਜ਼ ਦੀ ਬੱਸ ਨੇ ਕਾਰ ਨੂੰ ਟੱਕਰ ਮਾਰ ਦਿੱਤੀ ਹੈ। ਇਸ ਦੌਰਾਨ ਕਾਰ ਸਵਾਰ ਜ਼ਖਮੀ ਹੋ ਗਿਆ ਜਿਸ ਨੂੰ ਚੰਡੀਗੜ੍ਹ ਦੇ ਸੈਕਟਰ 16 ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਖਬਰ ਲਈ ਹੋਰ ਵੇਰਵੇ ਦੀ ਉਡੀਕ ਕੀਤੀ ਜਾ ਰਹੀ ਹੈ।






